DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪ੍ਰੀਤੀ ਸਪਰੂ ਤਖ਼ਤ ਦਮਦਮਾ ਸਾਹਿਬ ਨਤਮਸਤਕ

ਦਿੱਲੀ ਪ੍ਰਦਰਸ਼ਨ ਦੌਰਾਨ ਪ੍ਰਧਾਨ ਮੰਤਰੀ ਖ਼ਿਲਾਫ਼ ਵਰਤੀ ਸ਼ਬਦਾਵਲੀ ਦੀ ਨਿਖੇਧੀ ਕੀਤੀ

  • fb
  • twitter
  • whatsapp
  • whatsapp
featured-img featured-img
ਅਦਾਕਾਰੀ ਪ੍ਰੀਤੀ ਸਪਰੂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

ਪੰਜਾਬੀ ਫਿਲਮਾਂ ਦੀ ਅਦਾਕਾਰਾ ਪ੍ਰੀਤੀ ਸਪਰੂ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਈ। ਉਨ੍ਹਾਂ ਕੁਝ ਸਮਾਂ ਗੁਰਬਾਣੀ ਕੀਰਤਨ ਸਰਵਣ ਕੀਤਾ। ਮੱਥਾ ਟੇਕਣ ਉਪਰੰਤ ਗੱਲਬਾਤ ਕਰਦਿਆਂ ਪ੍ਰੀਤੀ ਸਪਰੂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਅਤੇ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ ਹੈ। ਹਾਲਾਤ ਇਹ ਹੋ ਗਏ ਹਨ ਕਿ ਲੜਕੀਆਂ ਵੀ ਨਸ਼ੇ ਕਰਨ ਲੱਗ ਗਈਆਂ ਹਨ। ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਨ੍ਹਾਂ ਅੱਜ ਤਖ਼ਤ ਸਾਹਿਬ ’ਤੇ ਅਰਦਾਸ ਕੀਤੀ ਹੈ।

ਅਦਾਕਾਰਾ ਨੇ ਦੱਸਿਆ ਕਿ ਉਹ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜਿਕ ਮੁਹਿੰਮ ਸ਼ੁਰੂ ਕਰਨ ਜਾ ਰਹੇ ਹਨ। ਇਸ ਮੁਹਿੰਮ ਨਾਲ ਯੂਨੀਵਰਸਿਟੀਆਂ ਤੋਂ ਇਲਾਵਾ ਮਾਵਾਂ ਨੂੰ ਵੀ ਜੋੜਿਆ ਜਾਵੇਗਾ। ਇਸ ਮੁਹਿੰਮ ਤਹਿਤ ਪਿੰਡਾਂ ਵਿੱਚ ਜਾ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ।

Advertisement

ਸਿਆਸੀ ਖੇਤਰ ਵਿੱਚ ਆਉਣ ਸਬੰਧੀ ਸਵਾਲ ਦਾ ਸਿੱਧਾ ਜਵਾਬ ਦੇਣ ਦੀ ਥਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਮੰਤਵ ਪੰਜਾਬ ਦੇ ਨੌਜਵਾਨਾਂ ਨੂੰ ਬਚਾਉਣਾ ਹੈ। ਨੌਜਵਾਨਾਂ ਨੂੰ ਨਸ਼ੇ ਛੱਡਣ ਲਈ ਪ੍ਰੇਰਿਤ ਕਰਨ ਵਾਸਤੇ ਫਿਲਮ ਅਦਾਕਾਰਾਂ ਤੋਂ ਵੀ ਸਹਿਯੋਗ ਲਿਆ ਜਾਵੇਗਾ।

Advertisement

ਪ੍ਰੀਤੀ ਸਪਰੂ ਨੇ ਪਿਛਲੇ ਦਿਨੀਂ ਦਿੱਲੀ ਵਿੱਚ ਨੌਜਵਾਨਾਂ ਵੱਲੋਂ ਕੀਤੇ ਪ੍ਰਦਰਸ਼ਨ ਦੌਰਾਨ ਪ੍ਰਧਾਨ ਮੰਤਰੀ ਖ਼ਿਲਾਫ਼ ਵਰਤੀ ਸ਼ਬਦਾਵਲੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੀ ਸ਼ਬਦਾਵਲੀ ਵਰਤਣਾ ਸਾਡੇ ਸੱਭਿਆਚਾਰ ਦਾ ਹਿੱਸਾ ਨਹੀਂ ਹੋ ਸਕਦਾ। ‘ਸਤਲੁਜ’ ਫਿਲਮ ’ਤੇ ਪਾਬੰਦੀ ਸਬੰਧੀ ਉਨ੍ਹਾਂ ਅਣਜਾਣਤਾ ਪ੍ਰਗਟਾਈ। ਤਖ਼ਤ ਸਾਹਿਬ ਦੇ ਦਫ਼ਤਰ ਵਿੱਚ ਵਧੀਕ ਮੈਨੇਜਰ ਗੁਰਦੇਵ ਸਿੰਘ ਸੰਧੂ ਨੇ ਤਖ਼ਤ ਸਾਹਿਬ ਦੀ ਤਸਵੀਰ ਅਤੇ ਸਿਰੋਪਾਓ ਦੇ ਕੇ ਅਦਾਕਾਰਾ ਦਾ ਸਨਮਾਨ ਕੀਤਾ। ਇਸ ਮੌਕੇ ਸਮਾਜ ਸੇਵੀ ਆਗੂ ਸੁਖਵੰਤ ਸਿੰਘ ਕਾਲਾ ਵੀ ਮੌਜੂਦ ਸਨ।

Advertisement
×