DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪਾਸ਼ ਦੇ ਜਨਮ ਦਿਨ ਸਮਾਗਮ ਦੀਆਂ ਤਿਆਰੀਆਂ

ਜਨਤਕ ਜਥੇਬੰਦੀਆਂ ਵੱਲੋਂ ਹੱਥ ਪਰਚਾ ਤੇ ਇਸ਼ਤਿਹਾਰ ਜਾਰੀ

  • fb
  • twitter
  • whatsapp
  • whatsapp
featured-img featured-img
ਜਨਤਕ ਜਥੇਬੰਦੀਆਂ ਦੇ ਆਗੂ ਸਮਾਗਮ ਦਾ ਪੋਸਟਰ ਜਾਰੀ ਕਰਦੇ ਹੋਏ। -ਫੋਟੋ.ਖੋਸਲਾ
Advertisement

ਇਨਕਲਾਬੀ ਕਵੀ ਅਵਤਾਰ ਪਾਸ਼ ਦੇ ਘਰ ਵਿਚ ਅੱਜ ਵੱਖ-ਵੱਖ ਜਨਤਕ ਜਥੇਬੰਦੀਆਂ ਨੇ ਮੀਟਿੰਗ ਕਰਕੇ ਉਨ੍ਹਾਂ ਦੇ ਮਨਾਏ ਜਾ ਰਹੇ 76ਵੇਂ ਜਨਮ ਦਿਹਾੜੇ ਦਾ ਇਸ਼ਤਿਹਾਰ ਤੇ ਹੱਥ ਪਰਚਾ ਜਾਰੀ ਕਰਕੇ ਸਮਾਗਮ ਦੀਆਂ ਤਿਆਰੀਆਂ ਦੀ ਸ਼ੁਰੂਆਤ ਕਰ ਦਿੱਤੀ। ਮੀਟਿੰਗ ਵਿਚ ਪੁੱਜੀ ਦੇਸ਼ ਭਗਤ ਯਾਦਗਾਰ ਕਮੇਟੀ ਦੀ ਸੀਨੀਅਰ ਟਰੱਸਟੀ ਸੁਰਿੰਦਰ ਕੁਮਾਰੀ ਕੋਛੜ ਅਤੇ ਪੰਜਾਬ ਲੋਕ ਸੱਭਿਆਚਾਰਕ ਮੰਚ ਦੇ ਸੂਬਾ ਪ੍ਰਧਾਨ ਅਮੋਲਕ ਸਿੰਘ ਵੱਲੋਂ ਪਾਸ਼ ਯਾਦਗਾਰੀ ਲਾਇਬ੍ਰੇਰੀ ਵਾਸਤੇ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਭੇਜੀਆਂ ਕਿਤਾਬਾਂ ਭੇਟ ਕੀਤੀਆਂ ਗਈਆਂ।

ਪਾਸ਼-ਹੰਸ ਰਾਜ ਸ਼ਹੀਦੀ ਯਾਦਗਾਰ ਕਮੇਟੀ ਦੇ ਕਨਵੀਨਰ ਮੋਹਨ ਸਿੰਘ ਬੱਲ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਆਗੂ ਸੁਖਵਿੰਦਰ ਬਾਗਪੁਰ, ਐਡਵੋਕੇਟ ਸੁਰਿੰਦਰ ਖੀਵਾ, ਜਮਹੂਰੀ ਅਧਿਕਾਰ ਸਭਾ (ਪੰਜਾਬ) ਜ਼ਿਲ੍ਹਾ ਜਲੰਧਰ ਦੇ ਸਕੱਤਰ ਡਾ. ਮੰਗਤ ਰਾਏ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਦੱਸਿਆ ਕਿ 9 ਸਤੰਬਰ ਨੂੰ ਇਹ ਸਮਾਗਮ, ਲੇਖਕਾਂ, ਬੁੱਧੀਜੀਵੀਆਂ, ਮਜ਼ਦੂਰਾਂ ਕਿਸਾਨਾਂ, ਮੁਲਾਜ਼ਮਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ਤਲਵੰਡੀ ਸਲੇਮ ਵਿਚ ਵੱਡਾ ਜਨਤਕ ਇਕੱਠ ਕਰਕੇ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਮੀਟਿੰਗ ਵਿੱਚ ਸਤਨਾਮ ਉੱਗੀ, ਹਰਪਾਲ ਬਿੱਟੂ, ਮਾਸਟਰ ਬਲਦੇਵ ਸਿੰਘ ਉੱਗੀ, ਤਲਵੰਡੀ ਸਲੇਮ ਦੇ ਸਾਬਕਾ ਸਰਪੰਚ ਮਨਜਿੰਦਰ ਸਿੰਘ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ ਸੁੱਚਾ, ਮਲਕੀਅਤ ਸਿੰਘ ਈਦਾ, ਅਵਤਾਰ ਉੱਗੀ ਤੇ ਬਲਦੇਵ ਰਾਜ ਮਾਲੜੀ ਹਾਜ਼ਰ ਸਨ।

Advertisement

Advertisement
Advertisement
×