DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਖੁੱਡੀਆਂ ਦੇ ਨੇੜਲੇ ਨੂੰ ਚੇਅਰਮੈਨ ਲਾਉਣ ਦੀ ਤਿਆਰੀ

ਡੇਢ ਦਰਜਨ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦਾ ਨੋਟੀਫਿਕੇਸ਼ਨ ਕਿਸੇ ਵੇਲੇ ਵੀ ਸੰਭਵ

  • fb
  • twitter
  • whatsapp
  • whatsapp
Advertisement

ਪੰਜਾਬ ਸਰਕਾਰ ਨੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨੇੜਲੇ ਸਾਥੀ ਗੁਰਬਾਜ਼ ਸਿੰਘ ਨੂੰ ਮਾਰਕੀਟ ਕਮੇਟੀ ਕਿੱਲਿਆਂਵਾਲੀ ਦਾ ਚੇਅਰਮੈਨ ਬਣਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਕਰੀਬ ਡੇਢ ਦਰਜਨ ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨਾਂ ਦਾ ਨੋਟੀਫਿਕੇਸ਼ਨ ਇੱਕ ਦੋ ਦਿਨਾਂ ’ਚ ਹੋਣ ਦੀ ਸੰਭਾਵਨਾ ਹੈ ਜਿਸ ’ਚ ਮਾਰਕੀਟ ਕਮੇਟੀ ਕਿੱਲਿਆਂਵਾਲੀ ਵੀ ਸ਼ਾਮਲ ਹੈ। ਇਸ ਤੋਂ ਪਹਿਲਾਂ ਮਨਵੀਰ ਸਿੰਘ ਖੁੱਡੀਆਂ ਨੂੰ ਮਾਰਕੀਟ ਕਮੇਟੀ ਕਿੱਲਿਆਂਵਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਦੀ ਚਰਚਾ ਚੱਲ ਰਹੀ ਸੀ।

ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਾਫ਼ੀ ਅਰਸੇ ਤੋਂ ਗੁਰਬਾਜ਼ ਸਿੰਘ ਨੂੰ ਚੇਅਰਮੈਨ ਬਣਾਉਣ ਲਈ ਚਾਰਾਜੋਈ ਕਰ ਰਹੇ ਸਨ। ਅਹਿਮ ਸੂਤਰਾਂ ਅਨੁਸਾਰ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਸੀ ਅਤੇ ਇਸ ਮੀਟਿੰਗ ’ਚ ਗੁਰਬਾਜ਼ ਸਿੰਘ ਨੂੰ ਚੇਅਰਮੈਨ ਬਣਾਏ ਜਾਣ ਦਾ ਮੁੱਦਾ ਚੁੱਕਿਆ ਸੀ।

Advertisement

ਪਤਾ ਲੱਗਿਆ ਹੈ ਕਿ ਖੁੱਡੀਆਂ ਨੇ ਗੁਰਬਾਜ਼ ਸਿੰਘ ਨੂੰ ਚੇਅਰਮੈਨ ਬਣਾਉਣ ਲਈ ਸਿਆਸੀ ਦਬਾਅ ਵੀ ਬਣਾਇਆ ਹੋਇਆ ਸੀ। ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਤੀ ਮੰਤਰੀ ਨੂੰ ਸਹਿਮਤੀ ਦੇ ਦਿੱਤੀ ਸੀ ਜਿਸ ਮਗਰੋਂ ਗੁਰਬਾਜ਼ ਸਿੰਘ ਨੂੰ ਚੇਅਰਮੈਨ ਲਗਾਏ ਜਾਣ ਲਈ ਰਾਹ ਪੱਧਰਾ ਹੋ ਗਿਆ ਹੈ। ਚੇਤੇ ਰਹੇ ਕਿ ਪਿਛਲੇ ਦਿਨਾਂ ’ਚ ‘ਆਪ’ ਦੀ ਦਿੱਲੀ ਲੀਡਰਸ਼ਿਪ ਨੇ ਰਣਧੀਰ ਸਿੰਘ ਧੀਰਾ ਖੁੱਡੀਆਂ, ਜੋ ਖੇਤੀ ਮੰਤਰੀ ਦੇ ਭਤੀਜੇ ਹਨ, ਨੂੰ ਸੂਬਾਈ ਚੇਅਰਮੈਨੀ ਸੌਂਪੀ ਸੀ ਅਤੇ ਉਸ ਮਗਰੋਂ ਸਿਆਸੀ ਹਲਕਿਆਂ ’ਚ ਘੁਸਰ ਮੁਸਰ ਸ਼ੁਰੂ ਹੋ ਗਈ ਸੀ। ਪੰਜਾਬ ਸਰਕਾਰ ਵੱਲੋਂ ਹੁਣ ਮੁੜ ਗੁਰਮੀਤ ਸਿੰਘ ਖੁੱਡੀਆਂ ’ਚ ਦਿਲਚਸਪੀ ਲੈਣੀ ਸ਼ੁਰੂ ਕੀਤੀ ਗਈ ਹੈ। ਚੰਡੀਗੜ੍ਹ ਦੀ ਹੱਦ ’ਤੇ ਲੱਗੇ ਕਿਸਾਨ ਮੋਰਚੇ ਦੀ ਸਮਾਪਤੀ ’ਚ ਖੇਤੀ ਮੰਤਰੀ ਖੁੱਡੀਆਂ ਨੇ ਅਹਿਮ ਭੂਮਿਕਾ ਨਿਭਾਈ ਸੀ।

Advertisement

Advertisement
×