DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab News: ਵਿਧਾਨ ਸਭਾ ਦਾ ਸੈਸ਼ਨ ਸੱਦਣ ਦੀ ਤਿਆਰੀ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਪੰਜਾਬ ਸਰਕਾਰ ਨੇ 23 ਅਕਤੂਬਰ ਤੋਂ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਬੁਲਾਉਣ ਸਬੰਧੀ ਤਿਆਰੀ ਖਿੱਚ ਲਈ ਹੈ। ਪੰਜਾਬ ਕੈਬਨਿਟ ਦੀ ਭਲਕੇ ਦੁਪਹਿਰ 2 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਣ ਵਾਲੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਸ ਬਾਰੇ ਅੰਤਿਮ ਫੈਸਲਾ ਲਿਆ ਜਾਣਾ ਹੈ|

ਸੂਤਰਾਂ ਅਨੁਸਾਰ, ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨਾ ਸੈਸ਼ਨ ਬੁਲਾਇਆ ਜਾ ਰਿਹਾ ਹੈ| ਦੱਸਣਯੋਗ ਹੈ ਕਿ ‘ਆਪ’ ਸਰਕਾਰ ਦੇ ਕਾਰਜਕਾਲ ਦਾ ਇਹ ਆਖਰੀ ਸੈਸ਼ਨ ਹੋਵੇਗਾ| ਜਾਣਕਾਰੀ ਮੁਤਾਬਕ ਸਰਕਾਰ 23 ਅਕਤੂਬਰ ਤੋਂ 27 ਅਕਤੂਬਰ ਤੱਕ ਸੈਸ਼ਨ ਕਰਵਾਉਣ ਦਾ ਪ੍ਰਸਤਾਵ ਰੱਖ ਰਹੀ ਹੈ, ਜਿਸ ਵਿੱਚ 24 ਅਤੇ 25 ਅਕਤੂਬਰ ਨੂੰ ਛੁੱਟੀਆਂ ਹੋਣਗੀਆਂ। ਪਿਛਲੇ ਮਹੀਨੇ, ਜਦੋਂ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਸੰਗਠਨਾਂ ਦੇ ਮੈਂਬਰਾਂ ਨੇ ਚੰਡੀਗੜ੍ਹ ਸਰਹੱਦ ’ਤੇ ਵਿਰੋਧ ਪ੍ਰਦਰਸ਼ਨ ਕੀਤਾ ਸੀ, ਤਾਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਰਕਾਰ ਵੱਲੋਂ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੇ ਮੁੱਦਿਆਂ ’ਤੇ ਵਿਚਾਰ ਕਰਨ ਲਈ ਵਿਧਾਨ ਸਭਾ ਸੈਸ਼ਨ ਜਲਦੀ ਹੀ ਬੁਲਾਇਆ ਜਾਵੇਗਾ, ਜਿਸ ਵਿੱਚ ਪਾਣੀ ਸਮਝੌਤਿਆਂ ’ਤੇ ਮੁੜ ਵਿਚਾਰ ਕਰਨਾ ਅਤੇ ਦਰਿਆਈ ਪਾਣੀਆਂ ਨਾਲ ਸਬੰਧਤ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ ਵਿਰੁੱਧ ਮਤਾ ਪਾਸ ਕਰਨਾ ਸ਼ਾਮਲ ਹੈ।

Advertisement

ਕਿਸਾਨਾਂ ਦੀ ਮੰਗ ਅਨੁਸਾਰ, ਵਿਧਾਨ ਸਭਾ ਡੈਮ ਸੁਰੱਖਿਆ ਐਕਟ ਅਤੇ ਬੀਜ ਬਿੱਲ, 2025 ਦਾ ਵਿਰੋਧ ਕਰਨ ਵਾਲੇ ਮਤਿਆਂ ’ਤੇ ਵੀ ਵਿਚਾਰ ਕਰਨ ਦੀ ਸੰਭਾਵਨਾ ਹੈ। ਹੋਰ ਮੁੱਦਿਆਂ ਦੇ ਨਾਲ ਵਿਧਾਇਕ ਕਿਸਾਨਾਂ ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕਰਨਗੇ, ਜਿਵੇਂ ਕਿ ਪਹਿਲੀ ਤੋਂ 7 ਸਤੰਬਰ ਤੱਕ ਚੰਡੀਗੜ੍ਹ ਸਰਹੱਦ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਸੰਗਠਨਾਂ ਨਾਲ ਵਾਅਦਾ ਕੀਤਾ ਗਿਆ ਸੀ।

Advertisement

Advertisement
×