ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਅਕਤੂਬਰ
ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਨੇ ਸੂਬੇ ਦੇ ਸਰਕਾਰੀ ਕਾਲਜਾਂ ਲਈ 1158 ਅਸਾਮੀਆਂ ਭਰਨ ਦੀ ਤਿਆਰੀ ਖਿੱਚ ਲਈ ਹੈ। ਵਿਭਾਗ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਸਰਕਾਰੀ ਕਾਲਜਾਂ ’ਚ ਲੈਕਚਰਾਰਾਂ ਦੀ ਭਰਤੀ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਮੁਤਾਬਕ ਪੰਜਾਬੀ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਲਈ ਵੱਖ-ਵੱਖ ਵਿਸ਼ਿਆਂ ਦੇ 555 ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨਾਲ ਸਬੰਧਤ ਕਾਲਜਾਂ ਲਈ ਵੱਖ ਵੱਖ ਵਿਸ਼ਿਆਂ ਦੇ 603 ਲੈਕਚਰਾਰ ਭਰਤੀ ਕਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਜਾਣੀ ਹੈ।