ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਅਕਤੂਬਰ
ਪੰਜਾਬ ਇੰਜਨੀਅਰਿੰਗ ਕਾਲਜ (ਡੀਮਡ ਟੂ ਬੀ ਯੂਨੀਵਰਸਿਟੀ) ਵਿੱਚ ਸਾਲਾਨਾ ਕਨਵੋਕੇਸ਼ਨ 9 ਅਕਤੂਬਰ ਨੂੰ ਕਰਵਾਈ ਜਾ ਰਹੀ ਹੈ ਜਿਸ ਵਿਚ ਮੁੱਖ ਮਹਿਮਾਨ ਵਜੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਸ਼ਾਮਲ ਹੋਣਗੇ। ਕਾਲਜ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਬੀਟੈਕ ਦੇ 669 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਜਾਣਗੀਆਂ। ਇਸ ਤੋਂ ਇਲਾਵਾ ਐਮ ਟੈਕ ਦੇ 169 ਵਿਦਿਆਰਥੀਆਂ ਨੂੰ ਵੀ ਡਿਗਰੀਆਂ ਦਿੱਤੀਆਂ ਜਾਣਗੀਆਂ। ਇਸ ਮੌਕੇ 34 ਪੀਐਚ ਡੀ ਕਰਨ ਵਾਲਿਆਂ ਨੂੰ ਡਿਗਰੀਆਂ ਨਾਲ ਨਿਵਾਜਿਆ ਜਾਵੇਗਾ। ਪੈਕ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਰਾਸ਼ਟਰਪਤੀ ਦੀ ਫੇਰੀ ਲਈ ਕਾਲਜ ਵਲੋਂ ਕਮੇਟੀਆਂ ਬਣਾਈਆਂ ਗਈਆਂ ਹਨ ਜਿਨ੍ਹਾਂ ਵਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂਹਨ। ਦੱਸਣਾ ਬਣਦਾ ਹੈ ਕਿ ਪੈਕ ਦੇ ਸੌ ਸਾਲਾ ਸਫਰ ਮੌਕੇ ਪਿਛਲੇ ਸਾਲ ਉਸ ਵੇਲੇ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਸ਼ਾਮਲ ਹੋਏ ਸਨ।