ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪ੍ਰਧਾਨ ਮੰਤਰੀ ਨੇ ਕਿਸਾਨੀ ਮੁੱਦਿਆਂ ਨੂੰ ਤਰਜੀਹ ਦਿੱਤੀ: ਜਾਖੜ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 10 ਜੂਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹਨ ਜਿਨ੍ਹਾਂ ਨੇ ਆਪਣੇ ਤੀਜੇ ਕਾਰਜਕਾਲ ਵਿੱਚ ਸਭ ਤੋਂ ਪਹਿਲਾ ਕੰਮ ਪ੍ਰਧਾਨ ਮੰਤਰੀ ਕਿਸਾਨ ਨਿਧੀ ਦੀ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 10 ਜੂਨ

Advertisement

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹਨ ਜਿਨ੍ਹਾਂ ਨੇ ਆਪਣੇ ਤੀਜੇ ਕਾਰਜਕਾਲ ਵਿੱਚ ਸਭ ਤੋਂ ਪਹਿਲਾ ਕੰਮ ਪ੍ਰਧਾਨ ਮੰਤਰੀ ਕਿਸਾਨ ਨਿਧੀ ਦੀ ਕਿਸ਼ਤ ਜਾਰੀ ਕਰਕੇ ਕੀਤੀ ਹੈ। ਇਸ ਨਾਲ 11 ਕਰੋੜ ਤੋਂ ਵੱਧ ਕਿਸਾਨ ਪਰਿਵਾਰਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਦੇਸ਼ ਦੀਆਂ 2.60 ਲੱਖ ਗ੍ਰਾਮ ਪੰਚਾਇਤਾਂ ਦੇ 90 ਲੱਖ ਤੋਂ ਵੱਧ ਯੋਗ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਫੈਸਲੇ ਨਾਲ ਪੰਜਾਬ ਦੇ ਲੱਖਾਂ ਕਿਸਾਨਾਂ ਨੂੰ ਫਾਇਦਾ ਹੋਵੇਗਾ। ਇਹ ਪੈਸਾ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧਾ ਟਰਾਂਸਫਰ ਕੀਤਾ ਜਾਵੇਗਾ, ਜਿਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਸ੍ਰੀ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਹਿੱਤ ਵਿੱਚ ਕੰਮ ਕਰ ਰਹੀ ਹੈ, ਜਦੋਂ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਕੇਂਦਰ ਸਰਕਾਰ ਤੋਂ ਮਿਲਣ ਵਾਲੇ ਲਾਭਾਂ ਵਿੱਚ ਰੁਕਾਵਟਾਂ ਖੜ੍ਹੀਆਂ ਕਰ ਰਹੀ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੇ ਖਾਤਿਆਂ ਦੀ ਕੇਵਾਈਸੀ ਸਹੀ ਢੰਗ ਨਾਲ ਨਹੀਂ ਕੀਤੀ ਜਾ ਰਹੀ ਜਿਸ ਕਰਕੇ ਕਿਸਾਨ ਕੇਂਦਰ ਦੀਆਂ ਸਕੀਮਾਂ ਤੋਂ ਵਾਂਝੇ ਰਹਿ ਰਹੇ ਹਨ।

Advertisement
Tags :
BJPpunjabpunjab newsSunil Jakhar
Show comments