ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬੱਚਿਆਂ ਤੋਂ ਵੇਟਰ ਦਾ ਕੰਮ ਲੈਣ ਦੇ ਮਾਮਲੇ ’ਚ ਪ੍ਰਿੰਸੀਪਲ ਮੁਅੱਤਲ

ਜਤਿੰਦਰ ਬਾਵਾ ਸ੍ਰੀ ਗੋਇੰਦਵਾਲ ਸਾਹਿਬ, 4 ਮਈ ਸਿੱਖਿਆ ਵਿਭਾਗ ਨੇ ਸਕੂਲ ਵਿਚ ਰੱਖੇ ਸਮਾਗਮ ਦੌਰਾਨ ਵਿਦਿਆਰਥੀਆਂ ਕੋਲੋਂ ਵੇਟਰ ਦਾ ਕੰਮ ਲੈਣ ਦੇ ਮਾਮਲੇ ਵਿੱਚ ਪ੍ਰਿੰਸੀਪਲ ਖਿਲਾਫ਼ ਸਖ਼ਤ ਐਕਸ਼ਨ ਲਿਆ ਹੈ। ਵਿਭਾਗ ਨੇ ਸਕੂਲ ਆਫ ਐਮੀਨੈਂਸ ਗੋਇੰਦਵਾਲ ਸਾਹਿਬ ਦੇ ਪ੍ਰਿੰਸੀਪਲ ਗੁਰਪ੍ਰਤਾਪ...
Advertisement

ਜਤਿੰਦਰ ਬਾਵਾ

ਸ੍ਰੀ ਗੋਇੰਦਵਾਲ ਸਾਹਿਬ, 4 ਮਈ

Advertisement

ਸਿੱਖਿਆ ਵਿਭਾਗ ਨੇ ਸਕੂਲ ਵਿਚ ਰੱਖੇ ਸਮਾਗਮ ਦੌਰਾਨ ਵਿਦਿਆਰਥੀਆਂ ਕੋਲੋਂ ਵੇਟਰ ਦਾ ਕੰਮ ਲੈਣ ਦੇ ਮਾਮਲੇ ਵਿੱਚ ਪ੍ਰਿੰਸੀਪਲ ਖਿਲਾਫ਼ ਸਖ਼ਤ ਐਕਸ਼ਨ ਲਿਆ ਹੈ। ਵਿਭਾਗ ਨੇ ਸਕੂਲ ਆਫ ਐਮੀਨੈਂਸ ਗੋਇੰਦਵਾਲ ਸਾਹਿਬ ਦੇ ਪ੍ਰਿੰਸੀਪਲ ਗੁਰਪ੍ਰਤਾਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਉਕਤ ਮਾਮਲੇ ਨੂੰ ‘ਪੰਜਾਬੀ ਟ੍ਰਿਬਿਊਨ’ ਵੱਲੋਂ ਪ੍ਰਮੁੱਖਤਾ ਨਾਲ ਉਜਾਗਰ ਕੀਤਾ ਗਿਆ ਸੀ। ਡਾਇਰੈਕਟਰ ਆਫ ਸਕੂਲ ਐਜੂਕੇਸ਼ਨ ਸੈਕੰਡਰੀ ਵੱਲੋਂ ਜਾਰੀ ਹੋਏ ਪੱਤਰ ਨੰਬਰ (5)/2026117057-59 ਦੇ ਹੁਕਮਾਂ ਅਨੁਸਾਰ ਪ੍ਰਿੰਸੀਪਲ ਵੱਲੋਂ ਸਕੂਲ ਵਿਚ ਰੱਖੇ ਸਮਾਗਮ ਦੌਰਾਨ ਵਿਦਿਆਰਥੀਆਂ ਕੋਲੋਂ ਵੇਟਰ ਦਾ ਕੰਮ ਲਿਆ ਗਿਆ ਹੈ। ਇਸ ਨਾਲ ਸਿੱਖਿਆ ਵਿਭਾਗ ਦੇ ਅਕਸ ਨੂੰ ਢਾਹ ਲੱਗੀ ਹੈ, ਉੱਥੇ ਹੀ ਸਕੂਲ ਪ੍ਰਿੰਸੀਪਲ ਵੱਲੋਂ ਮਾਮਲੇ ਬਾਬਤ ਘੋਰ ਅਣਗਹਿਲੀ ਵਰਤੀ ਗਈ ਹੈ। ਇਸ ਲਈ ਸਕੂਲ ਇੰਚਾਰਜ ਪੰਜਾਬੀ ਲੈਕਚਰਾਰ ਗੁਰਪ੍ਰਤਾਪ ਸਿੰਘ ਨੂੰ ਮੁਅੱਤਲ ਕੀਤਾ ਜਾਂਦਾ ਹੈ। ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਮੁਅੱਤਲੀ ਦੌਰਾਨ ਕਰਮਚਾਰੀ ਨੂੰ ਹੈੱਡ ਕੁਆਰਟਰ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵਿਖੇ ਹਾਜ਼ਰ ਰਹਿਣ ਦੇ ਹੁਕਮ ਜਾਰੀ ਕੀਤੇ ਗਏ। ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਸੀ।

Advertisement