ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੰਗਰੂਰ ਜੇਲ੍ਹ ’ਚ ਕੈਦੀ ਵੱਲੋਂ ਖੁਦਕੁਸ਼ੀ

ਸੰਗਰੂਰ ਜ਼ਿਲ੍ਹਾ ਜੇਲ੍ਹ ’ਚ ਬੰਦ ਕੈਦੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਕੈਦੀ ਨੇ ਆਪਣੀ ਬੈਰਕ ਦੀ ਗਰਿੱਲ ਨਾਲ ਫਾਹਾ ਲਿਆ ਹੈ। ਇਹ ਕੈਦੀ ਪਹਿਲਾਂ ਕਪੂਰਥਲਾ ਜੇਲ੍ਹ ਵਿੱਚ ਬੰਦ ਸੀ ਜਿਥੋਂ ਇਸ ਨੂੰ ਸੰਗਰੂਰ...
Advertisement
ਸੰਗਰੂਰ ਜ਼ਿਲ੍ਹਾ ਜੇਲ੍ਹ ’ਚ ਬੰਦ ਕੈਦੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਕੈਦੀ ਨੇ ਆਪਣੀ ਬੈਰਕ ਦੀ ਗਰਿੱਲ ਨਾਲ ਫਾਹਾ ਲਿਆ ਹੈ। ਇਹ ਕੈਦੀ ਪਹਿਲਾਂ ਕਪੂਰਥਲਾ ਜੇਲ੍ਹ ਵਿੱਚ ਬੰਦ ਸੀ ਜਿਥੋਂ ਇਸ ਨੂੰ ਸੰਗਰੂਰ ਜੇਲ੍ਹ ਤਬਦੀਲ ਕੀਤਾ ਗਿਆ ਸੀ। ਮ੍ਰਿਤਕ ਦੀ ਪਛਾਣ ਗੁਰਬਿੰਦਰ ਸਿੰਘ ਉਰਫ਼ ਗੁਰਪ੍ਰੀਤ ਸਿੰਘ ਵਾਸੀ ਨੌਸ਼ਹਿਰਾ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਕੈਦੀ ਨੇ ਆਪਣੀ ਬੈਰਕ ਵਿਚ ਗਰਿੱਲ ਨਾਲ ਫਾਹਾ ਲਾ ਕੇ ਖੁਦਕੁਸ਼ੀ ਕੀਤੀ ਹੈ। ਜਿਉਂ ਹੀ ਜੇਲ੍ਹ ਸਟਾਫ਼ ਨੂੰ ਪਤਾ ਲੱਗਿਆ ਤਾਂ ਕੈਦੀ ਨੇ ਫਾਹਾ ਲਾ ਲਿਆ ਤਾਂ ਸਟਾਫ਼ ਵੱਲੋਂ ਤੁਰੰਤ ਕੈਦੀ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਸਿਟੀ-1 ਦੇ ਇੰਚਾਰਜ ਇੰਸਪੈਕਟਰ ਕਸ਼ਮੀਰ ਸਿੰਘ ਨੇ ਬੈਰਕ ਵਿੱਚ ਹੀ ਫਾਹਾ ਲੈਣ ਦੀ ਪੁਸ਼ਟੀ ਕੀਤੀ ਹੈ। 

 

Advertisement

Advertisement