ਇੱਥੋਂ ਦੀ ਜ਼ਿਲ੍ਹਾ ਜੇਲ੍ਹ ਵਿੱਚ ਕੁਝ ਸਮੇਂ ਤੋਂ ਬੰਦ ਕੈਦੀ ਦੀ ਮੌਤ ਹੋ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਮਾਨਸਾ ਲਿਆਂਦਾ ਗਿਆ ਅਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲੀਸ ਅਨੁਸਾਰ ਹਰਿਆਣਾ ਦੇ ਜ਼ਿਲ੍ਹਾ ਸਿਰਸਾ ਦੇ ਵਸਨੀਕ ਨੀਰਜ ਸੋਨੀ ਐੱਨ.ਡੀ.ਪੀ.ਐੱਸ. ਐਕਟ ਅਧੀਨ ਮਾਨਸਾ ਜੇਲ੍ਹ ਵਿੱਚ ਬੰਦ ਸੀ। ਉਸ ਖ਼ਿਲਾਫ਼ ਥਾਣਾ ਝੁਨੀਰ ਵਿੱਚ ਮਾਮਲਾ ਦਰਜ ਕੀਤਾ ਗਿਆ ਅਤੇ ਬਾਅਦ ਵਿੱਚ ਉਸ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ। ਕੈਦੀ ਨੀਰਜ ਕੁਮਾਰ, ਸਾਹ ਦੀ ਬਿਮਾਰੀ ਤੋਂ ਪੀੜਤ ਸੀ ਅਤੇ ਬਿਮਾਰ ਹੋਣ ਕਾਰਨ ਉਸ ਦੀ ਮੌਤ ਹੋ ਗਈ। ਉਸ ਦੀ ਦੇਹ ਨੂੰ ਸਿਵਲ ਹਸਪਤਾਲ ਮਾਨਸਾ ਰੱਖਿਆ ਗਿਆ ਹੈ।