ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੁਲੀਸ ਨੂੰ ਧੱਕਾ ਦੇ ਕੇ ਹਵਾਲਾਤੀ ਹੱਥਕੜੀ ਸਣੇ ਫ਼ਰਾਰ

ਟਿੱਬਾ ਦੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਮੁਲਜ਼ਮ ਅੱਜ ਬਾਥਰੂਮ ਜਾਣ ਦੇ ਬਹਾਨੇ ਪੁਲੀਸ ਮੁਲਾਜ਼ਮ ਨੂੰ ਧੱਕਾ ਦੇ ਕੇ ਫ਼ਰਾਰ ਹੋ ਗਿਆ। ਪੁਲੀਸ ਨੇ ਮੁਲਜ਼ਮ ਨੂੰ ਹੱਥਕੜੀ ਲਗਾਈ ਸੀ ਪਰ ਉਹ ਹੱਥਕੜੀ ਸਣੇ ਮੌਕੇ ਤੋਂ ਫ਼ਰਾਰ ਹੋ ਗਿਆ। ਮੁਲਾਜ਼ਮਾਂ ਨੇ ਕਾਫ਼ੀ...
Advertisement

ਟਿੱਬਾ ਦੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਮੁਲਜ਼ਮ ਅੱਜ ਬਾਥਰੂਮ ਜਾਣ ਦੇ ਬਹਾਨੇ ਪੁਲੀਸ ਮੁਲਾਜ਼ਮ ਨੂੰ ਧੱਕਾ ਦੇ ਕੇ ਫ਼ਰਾਰ ਹੋ ਗਿਆ। ਪੁਲੀਸ ਨੇ ਮੁਲਜ਼ਮ ਨੂੰ ਹੱਥਕੜੀ ਲਗਾਈ ਸੀ ਪਰ ਉਹ ਹੱਥਕੜੀ ਸਣੇ ਮੌਕੇ ਤੋਂ ਫ਼ਰਾਰ ਹੋ ਗਿਆ। ਮੁਲਾਜ਼ਮਾਂ ਨੇ ਕਾਫ਼ੀ ਦੂਰ ਤੱਕ ਉਸ ਦਾ ਪਿੱਛਾ ਕੀਤਾ ਪਰ ਉਹ ਹੱਥ ਨਾ ਆਇਆ। ਥਾਣਾ ਟਿੱਬਾ ਦੇ ਏ ਐੱਸ ਆਈ ਨਿਰਮਲ ਸਿੰਘ ਦੀ ਸ਼ਿਕਾਇਤ ’ਤੇ ਟਿੱਬਾ ਰੋਡ ਮਨਜੀਤ ਨਗਰ ਦੇ ਰਹਿਣ ਵਾਲੇ ਮਨਦੀਪ ਸਿੰਘ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਮੂਲ ਰੂਪ ਵਿੱਚ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਹਰੀਕੇ ਕਲਾਂ ਦਾ ਹੈ। ਪੁਲੀਸ ਹਾਲੇ ਮੁਲਜ਼ਮ ਦੀ ਭਾਲ ਕਰ ਰਹੀ ਹੈ। ਜਾਣਕਾਰੀ ਅਨੁਸਾਰ ਜਿਸ ਵੇਲੇ ਇਹ ਘਟਨਾ ਵਾਪਰੀ ਉਸ ਵੇਲੇ ਪੰਜਾਬ ਹੋਮ ਗਾਰਡ ਨਿਰਮਲ ਸਿੰਘ ਆਪਣੇ ਸਾਥੀ ਨਾਲ ਉਸ ਨੂੰ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਲਿਜਾ ਰਿਹਾ ਸੀ।

Advertisement
Advertisement
Show comments