ਸ੍ਰੀ ਅਨੰਦਪੁਰ ਸਾਹਿਬ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੈਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਨੇ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਸੀ ਪਰ ਦਿੱਲੀ ਸਰਕਾਰ ਵੱਲੋਂ ਪ੍ਰੋ. ਭੁੱਲਰ ਦੀ ਰਿਹਾਈ ਸਬੰਧੀ ਫਾਈਲ ’ਤੇ ਦਸਤਖਤ ਨਾ ਕਰਨ ਕਰਕੇ ਰਿਹਾਈ ਰੁਕੀ ਹੋਈ ਹੈ। -ਪੱਤਰ ਪ੍ਰੇਰਕ