ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 16 ਫਰਵਰੀ
ਇੱਥੇ ਗੁਰਦੁਆਰਾ ਕਤਲਗੜ੍ਹ ਸਾਹਿਬ ਮੱਥਾ ਟੇਕਣ ਅਤੇ ਰਿਹਾਈ ਦੀ ਅਰਦਾਸ ਕਰਨ ਪੁੱਜੇ ਦਰਬਾਰ-ਏ-ਖਾਲਸਾ ਦੇ ਮੁੱਖ ਸੇਵਾਦਾਰ ਤੇ ਕਥਾਵਾਚਕ ਭਾਈ ਹਰਜਿੰਦਰ ਸਿੰਘ ਮਾਝੀ, ਹਰਜੀਤ ਸਿੰਘ ਢਪਾਲੀ ਤੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਭਰਾ ਗੁਰਬਚਨ ਸਿੰਘ ਭੁੱਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਪ੍ਰੋ. ਭੁੱਲਰ ਦੀ ਰਿਹਾਈ ਵਿੱਚ ਰੋੜਾ ਅਟਕਾ ਰਹੇ ਹਨ। ਉਨ੍ਹਾਂ ਨੇ ਦੋਹਾਂ ‘ਆਪ’ ਆਗੂਆਂ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ। ਸਿੱਖ ਆਗੂਆਂ ਨੇ ਕਿਹਾ ਕਿ ਜੇ ਪ੍ਰੋ. ਭੁੱਲਰ ਦੀ ਰਿਹਾਈ ਲਈ ਕੇਂਦਰ, ਪੰਜਾਬ ਸਰਕਾਰ ਅਤੇ ਸੁਪਰੀਮ ਕੋਰਟ ਨੂੰ ਕੋਈ ਇਤਰਾਜ਼ ਨਹੀਂ ਤਾਂ ਦਿੱਲੀ ਸਰਕਾਰ ਦਾ ਵੀ ਅੜਿੱਕਾ ਡਾਹੁਣਾ ਨਹੀਂ ਬਣਦਾ। ਗੁਰਬਚਨ ਸਿੰਘ ਨੇ ‘ਆਪ’ ਦੇ ਉਮਦੀਵਾਰਾਂ ਤੋਂ ਰਿਹਾਈ ਸਬੰਧੀ ਸਵਾਲ ਪੁੱਛਣ ਦੀ ਅਪੀਲ ਕੀਤੀ।