ਪੱਤਰ ਪ੍ਰੇਰਕ
ਸ੍ਰੀ ਫ਼ਤਹਿਗੜ੍ਹ ਸਾਹਿਬ, 24 ਜੁਲਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੇ ਰਾਮਗੜ੍ਹ ਥਾਣਾ ਜੀ ਖੇਤਰ ਵਿੱਚ ਗੁਰਦੁਆਰੇ ਦੇ ਗ੍ਰੰਥੀ ’ਤੇ ਹੋਏ ਜਾਨਲੇਵਾ ਹਮਲੇ ਅਤੇ ਉਸ ਦੇ ਕੇਸ ਕੱਟਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਤੁਰੰਤ ਉੱਥੇ ਆਪਣਾ ਵਫ਼ਦ ਭੇਜ ਕੇ ਰਾਜਸਥਾਨ ਦੇ ਮੁੱਖ ਮੰਤਰੀ ਕੋਲ ਇਸ ਘਟਨਾ ’ਤੇ ਗਹਿਰਾ ਰੋਸ ਪ੍ਰਗਟਾਵੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਸਿੱਖਾਂ ਤੇ ਹੋ ਰਹੇ ਹਮਲਿਆਂ ਦੀਆਂ ਵਾਰਦਾਤਾਂ ਸਾਹਮਣੇ ਆਉਣਾ ਇਕ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ।