ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਏਡਿਡ ਕਾਲਜਾਂ ਦੇ ਪ੍ਰੋਫੈਸਰਾਂ ਨੇ ਸਿੱਖਿਆ ਮੰਤਰੀ ਦਾ ਘਰ ਘੇਰਿਆ

ਛੇ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ; ਹਰਜੋਤ ਬੈਂਸ ਨੂੰ ਅਹੁਦੇ ਤੋਂ ਹਟਾੳੁਣ ਦੀ ਮੰਗ
ਮੰਤਰੀ ਹਰਜੋਤ ਬੈਂਸ ਦੇ ਜੱਦੀ ਪਿੰਡ ਗੰਭੀਰਪੁਰ ਵਿੱਚ ਮਾਰਚ ਕੱਢਦੇ ਹੋਏ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਪ੍ਰੋਫੈਸਰ।
Advertisement
ਛੇ ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਕਾਰਨ ਸੂਬੇ ਦੇ 136 ਏਡਿਡ ਕਾਲਜਾਂ ਦੇ ਹਜ਼ਾਰਾਂ ਪ੍ਰੋਫੈਸਰਾਂ ਨੇ ਅੱਜ ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀਸੀਸੀਟੀਯੂ) ਦੇ ਬੈਨਰ ਹੇਠ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਜੱਦੀ ਪਿੰਡ ਗੰਭੀਰਪੁਰਾ ਵਿੱਚ ਉਨ੍ਹਾਂ ਦੇ ਘਰ ਦਾ ਘਿਰਾਓ ਕੀਤਾ। ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਪ੍ਰੋਫੈਸਰਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਬਾਅਦ ਵਿੱਚ ਮਾਰਚ ਵੀ ਕੱਢਿਆ।

ਆਲ ਇੰਡੀਆ ਫੈਡਰੇਸ਼ਨ ਆਫ ਕਾਲਜ ਐਂਡ ਯੂਨੀਵਰਸਿਟੀ ਟੀਚਰਜ਼ ਦੇ ਵਾਈਸ ਪ੍ਰੈਜ਼ੀਡੈਂਟ ਡਾ. ਵਿਨੇ ਸੋਫਤ ਨੇ ਭਗਵੰਤ ਮਾਨ ਸਰਕਾਰ ਨੂੰ ਹੁਣ ਤੱਕ ਦੀ ਸਭ ਤੋਂ ਨਿਕੰਮੀ ਸਰਕਾਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਦੇ ਨਾਅਰੇ ਲਗਾਉਣ ਵਾਲੀ ਸਰਕਾਰ ਨੇ ਪ੍ਰੋਫੈਸਰਾਂ ਨੂੰ ਛੇ ਮਹੀਨਿਆਂ ਤੋਂ ਤਨਖਾਹਾਂ ਨਹੀਂ ਦਿੱਤੀਆਂ। ਉਨ੍ਹਾਂ ਮੰਗ ਕੀਤੀ ਕਿ ਹਰਜੋਤ ਬੈਂਸ ਨੂੰ ਤੁਰੰਤ ਪ੍ਰਭਾਵ ਨਾਲ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾਵੇ।

Advertisement

ਪੀ.ਸੀ.ਸੀ.ਟੀ.ਯੂ. ਦੇ ਜਨਰਲ ਸਕੱਤਰ ਡਾ. ਐੱਸ ਐੱਸ ਰੰਧਾਵਾ ਨੇ ਦੱਸਿਆ ਕਿ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਪਿਛਲੇ ਛੇ ਮਹੀਨਿਆਂ ਦੀ ਤਨਖਾਹ ਦਾ ਬਿੱਲ 12 ਅਗਸਤ ਤੋਂ ਖ਼ਜ਼ਾਨੇ ਵਿੱਚ ਪਿਆ ਹੈ ਅਤੇ ਮਹੀਨੇ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਫੰਡ ਜਾਰੀ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਪ੍ਰੋਫੈਸਰਾਂ ਨਾਲ ਅਜਿਹੀ ਨਾਇਨਸਾਫ਼ੀ ਪਹਿਲਾਂ ਕਿਸੇ ਵੀ ਸਰਕਾਰ ਵੱਲੋਂ ਨਹੀਂ ਕੀਤੀ ਗਈ। ਪੀਸੀਸੀਟੀਯੂ ਦੀ ਸੂਬਾਈ ਪ੍ਰਧਾਨ ਡਾ. ਸੀਮਾ ਜੇਤਲੀ ਨੇ ਮੁੱਖ ਮੰਤਰੀ ਤੋਂ ਨਿੱਜੀ ਦਖ਼ਲ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਤੁਰੰਤ ਪ੍ਰਭਾਵ ਨਾਲ ਬਕਾਇਆ ਤਨਖਾਹਾਂ ਦੇ ਫੰਡ ਜਾਰੀ ਕਰੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਜਲਦੀ ਕਾਰਵਾਈ ਨਾ ਹੋਈ ਤਾਂ ਸਰਕਾਰ ਨੂੰ ਵੱਡਾ ਖ਼ਮਿਆਜ਼ਾ ਭੁਗਤਣਾ ਪਵੇਗਾ।

 

 

Advertisement
Show comments