ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਮਈ
ਪੰਜਾਬ ਸਰਕਾਰ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਭਮਾਂ ਕਲਾਂ ਵਿੱਚ ਦੇਸ਼ ਵੰਡ ਦੇ ਸਮੇਂ ਤੋਂ ਰਹਿੰਦੇ ਤੇ ਖੇਤੀ ਕਰ ਰਹੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪਰਿਵਾਰਾਂ ਤੋਂ ਜ਼ਮੀਨ ਖਾਲੀ ਕਰਵਾਉਣ ਦੀ ਕਾਰਵਾਈ ਦਾ ਸਖ਼ਤ ਨੋਟਿਸ ਲੈਂਦਿਆਂ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਸ ਮਾਮਲੇ ’ਤੇ ਫੌਰੀ ਰੋਕ ਲਾ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿਲਬਾਗ ਸਿੰਘ ਸਣੇ 75 ਜਣਿਆਂ ਨੇ ਐੱਨਸੀਐੱਸਸੀ ਕੋਲ ਸ਼ਿਕਾਇਤ ਭੇਜੀ ਸੀ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਬੇਘਰ ਕੀਤਾ ਜਾ ਰਿਹਾ ਹੈ। ਇਸ ਮਗਰੋਂ ਸ੍ਰੀ ਸਾਂਪਲਾ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ, ਡੀਜੀਪੀ, ਡੀਸੀ, ਪੁਲੀਸ ਕਮਿਸ਼ਨਰ, ਲੁਧਿਆਣਾ ਨੂੰ ਨੋਟਿਸ ਭੇਜ ਕੇ ਕਾਰਵਾਈ ਰੋਕਣ ਲਈ ਕਿਹਾ ਹੈ। ਇਸ ਦੇ ਨਾਲ ਹੀ ਸ੍ਰੀ ਸਾਂਪਲਾ ਦੇ ਹੁਕਮਾਂ ’ਤੇ ਐੱਨਸੀਐੱਸਸੀ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 15 ਦਿਨਾਂ ਵਿੱਚ ਜਵਾਬ ਮੰਗਿਆ ਹੈ।