ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪ੍ਰਾਪਰਟੀ ਡੀਲਰ ਨੂੰ ਗੋਲੀ ਮਾਰੀ, ਹਮਲਾਵਰ ਫ਼ਰਾਰ

ਪੁਲੀਸ ਵੱਲੋਂ ਮੁਲਜ਼ਮਾਂ ਨੂੰ ਜਲਦੀ ਕਾਬੂ ਕਰਨ ਦਾ ਦਾਅਵਾ; ਜ਼ਖ਼ਮੀ ਚੰਡੀਗੜ੍ਹ ਵਿੱਚ ਜ਼ੇਰੇ ਇਲਾਜ
Advertisement

ਹਰਜੀਤ ਸਿੰਘ

ਜ਼ੀਰਕਪੁਰ, 23 ਜੂਨ

Advertisement

ਇਥੋਂ ਦੇ ਪੁਲੀਸ ਸਟੇਸ਼ਨ ਤੋਂ ਮਹਿਜ਼ 50 ਮੀਟਰ ਦੀ ਦੂਰੀ ’ਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਐਕਟਿਵਾ ’ਤੇ ਜਾ ਰਹੇ ਪ੍ਰਾਪਰਟੀ ਡੀਲਰ ਅਤੇ ਉਸ ਦੇ ਸਾਥੀ ’ਤੇ ਗੋਲੀ ਚਲਾ ਦਿੱਤੀ। ਇਸ ਕਾਰਨ ਪ੍ਰਾਪਰਟੀ ਡੀਲਰ ਜਗਤਾਰ ਸਿੰਘ ਵਾਸੀ ਪਿੰਡ ਸੁੰਡਰਾ ਅਤੇ ਉਸ ਦਾ ਸਾਥੀ ਜਗਤਾਰ ਸਿੰਘ ਵਾਸੀ ਪਿੰਡ ਪੰਡਵਾਲਾ ਜ਼ਖ਼ਮੀ ਹੋ ਗਏ। ਦੋਵੇਂ ਜ਼ਖ਼ਮੀ ਚੰਡੀਗੜ੍ਹ ਸੈਕਟਰ 32 ਵਿੱਚ ਜ਼ੇਰੇ ਇਲਾਜ ਹਨ। ਅੱਜ ਦੁਪਹਿਰ ਕਰੀਬ ਢਾਈ ਵਜੇ ਪ੍ਰਾਪਰਟੀ ਡੀਲਰ ਜਗਤਾਰ ਸਿੰਘ ਆਪਣੇ ਸਾਥੀ ਜਗਤਾਰ ਸਿੰਘ ਨਾਲ ਐਕਟਿਵਾ ’ਤੇ ਚੰਡੀਗੜ੍ਹ-ਅੰਬਾਲਾ ਹਾਈਵੇਅ ਤੋਂ ਜ਼ੀਰਕਪੁਰ ਤਹਿਸੀਲ ਵੱਲ ਜਾ ਰਿਹਾ ਸੀ। ਇਸ ਦੌਰਾਨ ਰਾਹ ਵਿੱਚ ਉਹ ਡਾਕੂਮੈਂਟ ਸੈਂਟਰ ਕੋਲ ਰੁਕੇ ਜਿਥੇ ਪਿੱਛੋਂ ਆਏ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਨ੍ਹਾਂ ’ਤੇ ਗੋਲੀ ਚਲਾ ਦਿੱਤੀ। ਵਾਰਦਾਤ ਮਗਰੋਂ ਦੋਵੇਂ ਹਮਲਾਵਰ ਮੋਟਰਸਾਈਕਲ ’ਤੇ ਪੁਲੀਸ ਸਟੇਸ਼ਨ ਵੱਲ ਫ਼ਰਾਰ ਹੋ ਗਏ। ਐੱਸਪੀ ਜਸਪਿੰਦਰ ਸਿੰਘ ਨੇ ਕਿਹਾ ਕਿ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਰੰਜਿਸ਼ ਅਤੇ ਫਿਰੌਤੀ ਮੰਗਣ ਦੀ ਥਿਊਰੀ ’ਤੇ ਕੰਮ ਕਰ ਰਹੀ ਹੈ ਪੁਲੀਸ

ਪੁਲੀਸ ਸੂਤਰਾਂ ਮੁਤਾਬਕ ਇਸ ਹਮਲੇ ਪਿੱਛੇ ਵੱਖ-ਵੱਖ ਥਿਊਰੀਆਂ ’ਤੇ ਕੰਮ ਕੀਤਾ ਜਾ ਰਿਹਾ ਹੈ। ਪੁਲੀਸ ਜ਼ਖ਼ਮੀ ਦੇ ਪ੍ਰਾਪਰਟੀ ਨੂੰ ਲੈ ਕੇ ਝਗੜੇ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਪੁਰਾਣੀ ਰੰਜਿਸ਼ ਅਤੇ ਫਿਰੌਤੀ ਮੰਗਣ ਦੀ ਥਿਊਰੀ ’ਤੇ ਕੰਮ ਕਰ ਰਹੀ ਹੈ।

Advertisement