ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੰਜ ਨਸ਼ਾ ਤਸਕਰਾਂ ਦੀ 9 ਕਰੋੜ ਦੀ ਜਾਇਦਾਦ ਜ਼ਬਤ

ੲਿਮਾਰਤਾਂ ਦੇ ਬਾਹਰ ਨੋਟਿਸ ਚਿਪਕਾਏ
Advertisement

ਗੁਰਬਖਸ਼ਪੁਰੀ

ਤਰਨ ਤਾਰਨ, 29 ਜੂਨ

Advertisement

ਜ਼ਿਲ੍ਹਾ ਪੁਲੀਸ ਨੇ ਕੇਂਦਰ ਸਰਕਾਰ ਦੇ ਵਿੱਤ ਵਿਭਾਗ ਦੀ ਸਮਰੱਥ ਅਥਾਰਿਟੀ ਵੱਲੋਂ ਜਾਰੀ ਨਿਰਦੇਸ਼ਾਂ ’ਤੇ ਅੱਜ ਪੰਜ ਨਸ਼ਾ ਤਸਕਰਾਂ ਦੀ 9 ਕਰੋੜ ਰੁਪਏ ਦੇ ਕਰੀਬ ਦੀ ਜਾਇਦਾਦ ਜ਼ਬਤ ਕੀਤੀ ਹੈ। ਇਸ ਸਬੰਧੀ ਤਸਕਰਾਂ ਦੀਆਂ ਇਮਾਰਤਾਂ ’ਤੇ ਨੋਟਿਸ ਚਿਪਕਾ ਦਿੱਤੇ ਗਏ ਹਨ। ਐੱਸਐੱਸਪੀ ਦੀਪਕ ਪਾਰਿਕ ਅਨੁਸਾਰ ਸਮਰੱਥ ਅਥਾਰਿਟੀ ਦੇ ਨਿਰਦੇਸ਼ਾਂ ’ਤੇ ਨਸ਼ਾ ਤਸਕਰਾਂ ਦੀ ਜਿਹੜੀ ਜਾਇਦਾਦ ਜ਼ਬਤ ਕੀਤੀ ਗਈ ਹੈ ਉਸ ਅਨੁਸਾਰ ਇਲਾਕੇ ਦੇ ਪਿੰਡ ਡਾਲੇਕੇ ਦੇ ਵਾਸੀ ਨਿਸ਼ਾਨ ਸਿੰਘ ਦੀ 7 ਕਰੋੜ ਰੁਪਏ ਦੀ ਜਾਇਦਾਦ ਸ਼ਾਮਲ ਹੈ। ਇਸ ਤੋਂ ਇਲਾਵਾ ਨਸ਼ਾ ਤਸਕਰ ਤੇਜਪਾਲ ਸਿੰਘ ਉਰਫ ਫੌਜੀ ਵਾਸੀ ਕਲੇਰ ਦੀ 41 ਲੱਖ ਰੁਪਏ ਦੀ ਜਾਇਦਾਦ ਅਤੇ ਹਰਦੀਪ ਸਿੰਘ ਵਾਸੀ ਠੱਠੀ ਸੋਹਲ ਦੀ 48 ਲੱਖ ਰੁਪਏ ਦੀ ਸੰਪਤੀ ਜ਼ਬਤ ਕੀਤੀ ਗਈ ਹੈ| ਇਸ ਦੇ ਨਾਲ ਹੀ ਨਸ਼ਾ ਤਸਕਰ ਅਕਾਸ਼ਦੀਪ ਸਿੰਘ ਕਾਸ਼ੀ ਵਾਸੀ ਰੋੜਾਂਵਾਲੀ ਖੁਰਦ (ਥਾਣਾ ਘਰਿੰਡਾ) ਦੀ 46 ਲੱਖ ਰੁਪਏ ਅਤੇ ਹਰਜਿੰਦਰ ਸਿੰਘ ਉਰਫ ਅਜੇ ਵਾਸੀ ਵੈਰੋਵਾਲ ਬਾਵਿਆਂ ਦੀ 66 ਰੁਪਏ ਦੀ ਸੰਪਤੀ ਜ਼ਬਤ ਕੀਤੀ ਗਈ ਹੈ। ਐੱਸਐੱਸਪੀ ਨੇ ਦੱਸਿਆ ਕਿ ਇਸ ਸਾਲ ਦੇ ਅੰਦਰ ਅੱਜ ਤੱਕ ਸਮਰੱਥ ਅਥਾਰਿਟੀ ਦੇ ਨਿਰਦੇਸ਼ਾਂ ’ਤੇ ਕੁੱਲ 44 ਨਸ਼ਾ ਤਸਕਰਾਂ ਦੀ 23 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ। ਅਧਿਕਾਰੀ ਨੇ ਦਾਅਵਾ ਕੀਤਾ ਕਿ ਅਜਿਹੀ ਕਾਰਵਾਈ ਤੋਂ ਨਸ਼ਾ ਤਸਕਰ ਸਮਾਜ ਵਿਰੋਧੀ ਕੰਮਾਂ ਤੋਂ ਤੌਬਾ ਕਰਨ ਲਈ ਮਜਬੂਰ ਹਨ|

Advertisement