ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜ਼ੀਰਕਪੁਰ ਦੇ ਹੋਟਲ ’ਚ ਜਿਸਮਫਰੋਸ਼ੀ ਦੇ ਧੰਦੇ ਦਾ ਪਰਦਾਫਾਸ਼

ਦੋ ਹੋਟਲਾਂ ’ਤੇ ਪੁਲੀਸ ਦਾ ਛਾਪਾ, ੲਿੱਕ ਹੋਟਲ ਮਾਲਕ ਗ੍ਰਿਫ਼ਤਾਰ
Advertisement

ਹਰਜੀਤ ਸਿੰਘ

ਪੁਲੀਸ ਨੇ ਸੋਸ਼ਲ ਮੀਡੀਆ ’ਤੇ ਇੱਕ ਹੋਟਲ ’ਚ ਜਿਸਮਫਰੋਸ਼ੀ ਦੇ ਧੰਦੇ ਦੀ ਵੀਡੀਓ ਵਾਇਰਲ ਹੋਣ ਮਗਰੋਂ ਸ਼ਹਿਰ ਦੇ ਦੋ ਹੋਟਲਾਂ ’ਤੇ ਛਾਪੇ ਮਾਰੇ ਅਤੇ ਉਥੋਂ ਦੋ ਕੁੜੀਆਂ ਨੂੰ ਛੁਡਵਾਇਆ। ਇਸ ਦੌਰਾਨ ਪੁਲੀਸ ਨੇ ਇੱਕ ਹੋਟਲ ਦੇ ਪ੍ਰਬੰਧਕ ਪ੍ਰਮੋਦ ਤਿਵਾੜੀ ਨੂੰ ਗ੍ਰਿਫ਼ਤਾਰ ਕੀਤਾ ਹੈ।

Advertisement

ਥਾਣਾ ਮੁਖੀ ਇੰਸਪੈਕਟਰ ਸਤਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸ਼ਹਿਰ ਦੇ ਕੁਝ ਹੋਟਲਾਂ ਵਿੱਚ ਜਿਸਮਫਰੋਸ਼ੀ ਦਾ ਧੰਦਾ ਕੀਤਾ ਜਾ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਪੁਲੀਸ ਨੇ ਦੋ ਹੋਟਲਾਂ ’ਤੇ ਛਾਪਾ ਮਾਰਿਆ। ਇਸ ਦੌਰਾਨ ਪੁਲੀਸ ਨੇ ਸ਼ੱਕੀ ਹਾਲਾਤ ਵਿੱਚ ਮਿਲੀਆਂ ਦੋ ਲੜਕੀਆਂ ਨੂੰ ਛੁਡਵਾਇਆ। ਇਸ ਦੌਰਾਨ ਪੁਲੀਸ ਨੇ ਏਕੇ ਗ੍ਰੈਂਡ ਦੇ ਸੰਚਾਲਕ ਪ੍ਰਮੋਦ ਤਿਵਾੜੀ ਨੂੰ ਦੇਹ ਵਪਾਰ ਦਾ ਧੰਦਾ ਕਰਵਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਪੁਲੀਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰ ਇਕ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਦੋਵੇਂ ਕੁੜੀਆਂ ਹੋਟਲ ਏਕੇ ਗ੍ਰੈਂਡ ਵਿੱਚੋਂ ਮਿਲੀਆਂ ਹਨ ਜਦਕਿ ਦੂਜੇ ਹੋਟਲ ਵਿੱਚੋਂ ਪੁਲੀਸ ਨੂੰ ਕੋਈ

ਨਹੀਂ ਮਿਲਿਆ।

ਜਾਣਕਾਰੀ ਅਨੁਸਾਰ ਲੰਘੇ ਦਿਨੀਂ ਸੋਸ਼ਲ ਮੀਡੀਆ ’ਤੇ ਇੱਕ ਹੋਟਲ ਦੀ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਇਕ ਹੋਟਲ ਵਿੱਚ ਦੇਹ ਵਪਾਰ ਦਾ ਧੰਦਾ ਚੱਲਦਾ ਹੋਣ ਦਾ ਦਾਅਵਾ ਕੀਤਾ ਗਿਆ ਸੀ। ਇਸ ਮਗਰੋਂ ਪੁਲੀਸ ਨੇ ਇਹ ਕਾਰਵਾਈ ਕੀਤੀ ਗਈ।

Advertisement