DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਪੇਪਰ ਲੀਕ ਖ਼ਿਲਾਫ਼ ਧਰਨਾ ਹਾਈ ਕੋਰਟ ਦੇ ਫ਼ੈਸਲੇ ਤੱਕ ਮੁਲਤਵੀ

ਅਦਾਲਤ ਨੇ ਫਾਰਮੇਸੀ ਅਫ਼ਸਰਾਂ ਦੇ ਇਮਤਿਹਾਨ ਉੱਤੇ ਰੋਕ ਲਾਈ

  • fb
  • twitter
  • whatsapp
  • whatsapp
featured-img featured-img
ਯੂਨੀਵਰਸਿਟੀ ਸਾਹਮਣੇ ਧਰਨੇ ’ਤੇ ਬੈਠੇ ਵਿਦਿਆਰਥੀ ਅਤੇ ਕਿਸਾਨ ਆਗੂ।
Advertisement

ਇੱਥੇ ਦੋ ਹਫ਼ਤੇ ਪਹਿਲਾਂ ਬਾਬਾ ਫ਼ਰੀਦ ਯੂਨੀਵਰਸਿਟੀ ਵੱਲੋਂ ਲਏ ਗਏ ਇਮਤਿਹਾਨ ਦੌਰਾਨ ਫਾਰਮੇਸੀ ਅਫ਼ਸਰਾਂ ਦੇ ਲੀਕ ਹੋਏ ਪੇਪਰ ਦੇ ਮਾਮਲੇ ਵਿੱਚ ਵਿਦਿਆਰਥੀਆਂ ਅਤੇ ਬਾਕੀ ਜਥੇਬੰਦੀਆਂ ਵੱਲੋਂ ਲਾਏ ਗਏ ਧਰਨੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਅੰਤਿਮ ਫੈਸਲੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਪੀੜਤ ਵਿਦਿਆਰਥੀਆਂ ਨੇ ਹਾਈ ਕੋਰਟ ਵਿੱਚ ਰਿੱਟ ਦਾਇਰ ਕਰ ਕੇ ਫਾਰਮੇਸੀ ਅਫ਼ਸਰ ਦੇ ਪੇਪਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ ਇਮਤਿਹਾਨ ਅਤੇ ਨਿਯੁਕਤੀਆਂ ਉੱਪਰ ਰੋਕ ਲਾ ਦਿੱਤੀ ਹੈ।

ਪੰਜਾਬ ਸਟੂਡੈਂਟਸ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਹਰਵੀਰ ਕੌਰ ਗੰਧੜ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਦੀ ਲਾਪਰਵਾਹੀ ਕਾਰਨ ਫਾਰਮੇਸੀ ਅਫ਼ਸਰਾਂ ਦਾ ਪੇਪਰ ਲੀਕ ਹੋਇਆ ਹੈ। ਵਿਦਿਆਰਥੀ ਮੰਗ ਕਰ ਰਹੇ ਸਨ ਕਿ ਪੇਪਰ ਲੀਕ ਕਰਨ ਵਾਲੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ ਅਤੇ ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸੇ ਦਰਮਿਆਨ ਅੱਜ ਬਾਬਾ ਫਰੀਦ ਯੂਨੀਵਰਸਿਟੀ ਦੇ ਰਜਿਸਟਰਾਰ ਨੇ ਅੰਦੋਲਨਕਾਰੀ ਵਿਦਿਆਰਥੀਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ। ਉਨ੍ਹਾਂ ਭਰੋਸਾ ਦਿੱਤਾ ਕਿ ਪੂਰੇ ਮਾਮਲੇ ਦੀ ਪੜਤਾਲ ਹੋ ਰਹੀ ਹੈ ਅਤੇ ਜੇਕਰ ਵਿਦਿਆਰਥੀਆਂ ਕੋਲ ਵੀ ਕੋਈ ਸਬੂਤ ਹੈ ਤਾਂ ਯੂਨੀਵਰਸਿਟੀ ਨੂੰ ਸੌਂਪਣ। ਉਨ੍ਹਾਂ ਕਿਹਾ ਕਿ ਕਾਨੂੰਨ ਮੁਤਾਬਕ ਕਸੂਰਵਾਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨਗੇ।

Advertisement

ਧਰਨੇ ’ਤੇ ਬੈਠੇ ਵਿਦਿਆਰਥੀਆਂ ਨੇ ਇਹ ਵੀ ਇਲਜ਼ਾਮ ਲਾਇਆ ਸੀ ਕਿ ਯੂਨੀਵਰਸਿਟੀ ਵਿੱਚ ਪਿਛਲੇ ਦੋ ਮਹੀਨਿਆਂ ਦੌਰਾਨ ਹੋਈਆਂ ਨਿਯੁਕਤੀਆਂ ਵਿੱਚ ਵੱਡੇ ਪੱਧਰ ’ਤੇ ਘਪਲੇਬਾਜ਼ੀ ਹੋਈ ਹੈ। ਇਸੇ ਦੌਰਾਨ ਯੂਨੀਵਰਸਿਟੀ ਨੇ ਇੱਕ ਪੱਤਰ ਜਾਰੀ ਕਰ ਕੇ 100 ਤੋਂ ਵੱਧ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਤਨਖਾਹ ਰੋਕ ਦਿੱਤੀ ਹੈ।

Advertisement

Advertisement
×