ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕਾਰਪੋਰੇਟ ਪੱਖੀ ਤੇ ਲੈਂਡ ਪੂਲਿੰਗ ਨੀਤੀਆਂ ਖ਼ਿਲਾਫ਼ ਰੋਸ

ਜਮਹੂਰੀ ਕਿਸਾਨ ਸਭਾ ਵੱਲੋਂ ਟਰੇਡ ਯੂਨੀਅਨਾਂ ਦੀ ਹੜਤਾਲ ਦਾ ਸਮਰਥਨ
Advertisement

ਹਤਿੰਦਰ ਮਹਿਤਾ

ਜਲੰਧਰ, 4 ਜੁਲਾਈ

Advertisement

ਦੇਸ਼ ਦੀਆਂ ਟਰੇਡ ਯੂਨੀਅਨਾਂ ਦੇ ਸੱਦੇ ’ਤੇ 9 ਜੁਲਾਈ ਨੂੰ ਹੋ ਰਹੀ ਦੇਸ਼ਵਿਆਪੀ ਹੜਤਾਲ ਦੀ ਹਮਾਇਤ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਨੇ ਇਸ ਹੜਤਾਲ ਨੂੰ ਕਾਮਯਾਬ ਕਰਨ ਲਈ ਮੁਹਿੰਮ ਵਿੱਢਣ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਦਫਤਰ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿੱਚ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਕੀਤਾ ਗਿਆ।

ਡਾ. ਅਜਨਾਲਾ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਮਜ਼ਦੂਰ, ਕਿਸਾਨ, ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਹੋ ਰਹੀ ਇਸ ਹੜਤਾਲ ਨੂੰ ਕਾਮਯਾਬ ਕਰਨ ਲਈ ਜਮਹੂਰੀ ਕਿਸਾਨ ਸਭਾ ਪੰਜਾਬ ਅੰਦਰ ਲਾਮਬੰਦੀ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰਕੇ ਮਜ਼ਦੂਰਾਂ ਤੇ ਕਿਸਾਨਾਂ ਦੀ ਲੁੱਟ ਕਰਨਾ ਚਾਹੁੰਦੀ ਹੈ ਪਰ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ ਦਾ ਏਕਾ ਸਰਕਾਰ ਦੀਆਂ ਨੀਤੀਆਂ ਨੂੰ ਮੋੜਾ ਦੇਣ ਲਈ ਸਹਾਈ ਹੋਵੇਗਾ। ਸਭਾ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਨੂੰ ਕਿਸਾਨ ਲਾਗੂ ਨਹੀਂ ਹੋਣ ਦੇਣਗੇ। ਸਭਾ ਦੇ ਸੂਬਾਈ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਦੱਸਿਆ ਕਿ ਲੈਂਡ ਪੂਲਿੰਗ ਨੀਤੀ, ਮੱਕੀ ਮੂੰਗੀ ਦੀ ਫਸਲ ਦੇ ਖਰਾਬੇ ਵਿਰੁੱਧ, ਬਾਇਓ ਗੈਸ ਫ਼ੈਕਟਰੀਆਂ ਉਪਜਾਊ ਜ਼ਮੀਨਾਂ ਉੱਪਰ ਲਗਾਉਣ ਖ਼ਿਲਾਫ਼ ਤੇ ਹੋਰ ਮੰਗਾਂ ਲਈ 28 ਜੁਲਾਈ ਨੂੰ ਲਹਿਰਾ, 6 ਅਗਸਤ ਨੂੰ ਲੁਧਿਆਣਾ, 12 ਅਗਸਤ ਨੂੰ ਬੁੱਟਰ, 21 ਅਗਸਤ ਨੂੰ ਅੰਮ੍ਰਿਤਸਰ ਵਿੱਚ ਕਨਵੈਨਸ਼ਨਾਂ ਤੇ ਇਕੱਠ ਕੀਤੇ ਜਾਣਗੇ।

Advertisement