ਹਰਦੀਪ ਸਿੰਘ ਸੋਢੀ
ਧੂਰੀ, 25 ਅਕਤੂਬਰ
ਮਜ਼ਦੂਰ ਮੁਕਤੀ ਮੋਰਚਾ ਨੇ ਅਣਅਧਿਕਾਰਤ ਫਾਈਨਾਂਸ ਕੰਪਨੀਆਂ ਵਿਰੁੱਧ ਕਾਰਵਾਈ ਨੂੰ ਲੈਕੇ ਸਦਰ ਥਾਣੇ ਅੱਗੇ ਧਰਨਾ ਦਿੱਤਾ। ਇਸ ਮੌਕੇ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਤੇ ਜ਼ਿਲ੍ਹਾ ਸਕੱਤਰ ਲਖਵੀਰ ਕੌਰ ਲੱਡਾ ਨੇ ਕਿਹਾ ਕਿ ਅਣਅਧਿਕਾਰਤ ਫਾਈਨਾਂਸ ਕੰਪਨੀਆਂ ਲੋੜਵੰਦ ਲੋਕਾਂ ਨੂੰ ਗ਼ਲਤ ਤਰੀਕੇ ਨਾਲ ਫਾਈਨਾਂਸ ਕਰਕੇ ਉਨ੍ਹਾਂ ਤੋਂ ਵਿਆਜ ਦੇ ਰੂਪ ਵਿੱਚ ਮੋਟੀਆਂ ਰਕਮਾਂ ਵਸੂਲ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਪਿੰਡ ਲੱਡਾ ਦੀ ਔਰਤ ਅਮਰਜੀਤ ਕੌਰ ਨਾਲ ਵਾਪਰੀ ਤੇ ਕਰਜ਼ਾ ਨਾ ਮੋੜਨ ਦੀ ਸੂਰਤ ਵਿੱਚ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਜਿੰਨਾ ਚਿਰ ਫਾਈਨਾਂਸ ਕੰਪਨੀ ਵਿਰੁੱਧ ਕਾਰਵਾਈ ਨਹੀਂ ਹੁੰਦੀ, ਉਸ ਸਮੇਂ ਤੱਕ ਧਰਨਾ ਜਾਰੀ ਰਹੇਗਾ। ਐੱਸਐੱਚਓ ਬਿੰਟਨ ਸਿੰਘ ਨੇ ਕਾਰਵਾਈ ਦਾ ਭਰੋਸਾ ਦੇ ਕੇ ਧਰਨਾ ਖਤਮ ਕਰਵਾਇਆ।