DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਟੈੱਟ ਪਾਸ ਕਰਨ ਦੇ ਹੁਕਮ ਖ਼ਿਲਾਫ਼ ਅਧਿਆਪਕਾਂ ਵਿਚ ਰੋਸ

10 ਫਰਵਰੀ ਨੂੰ ਬਠਿੰਡਾ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

  • fb
  • twitter
  • whatsapp
  • whatsapp
Advertisement

ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ ਨੂੰ ਨੌਕਰੀ ਵਿੱਚ ਬਣੇ ਰਹਿਣ ਅਤੇ ਤਰੱਕੀਆਂ ਲਈ ਟੈੱਟ ਦੀ ਸ਼ਰਤ ਤੋਂ ਛੋਟ ਦਿੰਦਾ ਪੁਰਾਣਾ ਪੱਤਰ ਵਾਪਸ ਲੈ ਕੇ ਨਵਾਂ ਪੱਤਰ ਜਾਰੀ ਕਰਨ ਦੇ ਫੈਸਲੇ ਖਿਲਾਫ਼ ਪੰਜਾਬ ਦੀਆਂ ਸਮੁੱਚੀਆਂ ਅਧਿਆਪਕ ਜਥੇਬੰਦੀਆਂ ਨੇ ਸੰਘਰਸ਼ ਛੇੜਨ ਦਾ ਐਲਾਨ ਕੀਤਾ ਹੈ। ਆਗੂਆਂ ਨੇ ਕਿਹਾ ਕਿ ਇਹ ਫੈਸਲਾ ਪਿਛਲੇ 25–30 ਸਾਲਾਂ ਤੋਂ ਸੇਵਾ ਨਿਭਾ ਰਹੇ ਅਧਿਆਪਕਾਂ ਦੇ ਰੁਜ਼ਗਾਰ ਉੱਤੇ ਸਿੱਧਾ ਹਮਲਾ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਸਬੰਧੀ ਬਠਿੰਡਾ ਜ਼ਿਲ੍ਹੇ ਦੀਆਂ ਸਾਰੀਆਂ ਅਧਿਆਪਕ ਜਥੇਬੰਦੀਆਂ ਵੱਲੋਂ 10 ਫਰਵਰੀ ਨੂੰ ਡੀਸੀ ਦਫ਼ਤਰ ਬਠਿੰਡਾ ਅੱਗੇ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

Advertisement

ਡੈਮੋਕਰੇਟਿਕ ਟੀਚਰ ਫਰੰਟ (ਦਿਗਵਿਜੇ) ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਤੇ ਸਕੱਤਰ ਜਸਵਿੰਦਰ ਸਿੰਘ, ਡੀਟੀਐਫ਼ (ਵਿਕਰਮ ਦੇਵ) ਦੇ ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ ਤੇ ਸਕੱਤਰ ਗੁਰਮੇਲ ਮਲਕਾਣਾ, ਜੀਟੀਯੂ ਦੇ ਬਲਦੇਵ ਸਿੰਘ, ਬੀਐਡ ਅਧਿਆਪਕ ਫਰੰਟ ਦੇ ਕਰਮਜੀਤ ਸਿੰਘ ਜਲਾਲ, ਅਧਿਆਪਕ ਦਲ ਦੇ ਜਗਤਾਰ ਸਿੰਘ ਬਾਠ, ਕੰਪਿਊਟਰ ਅਧਿਆਪਕ ਯੂਨੀਅਨ ਦੇ ਜੋਨੀ ਸਿੰਗਲਾ, ਈਟੀਟੀ ਟੀਚਰ ਯੂਨੀਅਨ ਦੇ ਜਗਸੀਰ ਸਹੋਤਾ ਅਤੇ ਫਿਜ਼ੀਕਲ ਟੀਚਰ ਐਸੋਸੀਏਸ਼ਨ ਦੇ ਕੁਲਵਿੰਦਰ ਸਿੰਘ ਗਿਆਨਾ ਨੇ ਮੰਗ ਕੀਤੀ ਕਿ 2011 ਤੋਂ ਪਹਿਲਾਂ ਭਰਤੀ ਹੋਏ ਅਧਿਆਪਕਾਂ ਉੱਤੇ ਨੌਕਰੀ ਵਿੱਚ ਬਣੇ ਰਹਿਣ ਅਤੇ ਤਰੱਕੀਆਂ ਲਈ ਟੈੱਟ ਪਾਸ ਕਰਨ ਦੀ ਜਬਰੀ ਸ਼ਰਤ ਤੁਰੰਤ ਰੱਦ ਕੀਤੀ ਜਾਵੇ।

Advertisement

ਆਗੂਆਂ ਨੇ ਕਿਹਾ ਕਿ ਇਹ ਫੈਸਲਾ ਮੈਚ ਸ਼ੁਰੂ ਹੋਣ ਤੋਂ ਬਾਅਦ ਖੇਡ ਦੇ ਨਿਯਮ ਬਦਲਣ ਵਰਗਾ ਹੈ। ਭਰਤੀ ਸਮੇਂ ਅਧਿਆਪਕਾਂ ਨੇ ਸਮੇਂ ਅਨੁਸਾਰ ਸਾਰੀਆਂ ਲੋੜੀਂਦੀਆਂ ਯੋਗਤਾਵਾਂ ਪੂਰੀਆਂ ਕੀਤੀਆਂ ਸਨ, ਇਸ ਲਈ ਨੌਕਰੀ ਦੌਰਾਨ ਟੈੱਟ ਵਰਗੀ ਸ਼ਰਤ ਲਗਾਉਣਾ ਗ਼ੈਰਵਾਜਿਬ, ਤਰਕਹੀਣ ਅਤੇ ਅਧਿਆਪਕਾਂ ਨਾਲ ਬੇਇਨਸਾਫ਼ੀ ਹੈ।

ਅਧਿਆਪਕ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਹ ਮੁਲਾਜ਼ਮ ਵਿਰੋਧੀ ਫੈਸਲਾ ਵਾਪਸ ਨਾ ਲਿਆ ਗਿਆ ਤਾਂ ਪੂਰੇ ਪੰਜਾਬ ਵਿੱਚ ਹੋਰ ਵੀ ਤੇਜ਼ ਸੰਘਰਸ਼ ਕੀਤੇ ਜਾਣਗੇ, ਜਿਸ ਦੀ ਜ਼ਿੰਮੇਵਾਰੀ ਪੰਜਾਬ ਅਤੇ ਕੇਂਦਰ ਸਰਕਾਰ ਦੀ ਹੋਵੇਗੀ।

Advertisement
×