ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 7 ਜੂਨ
ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ 10 ਜੂਨ ਨੂੰ ਸੂਬੇ ਭਰ ਵਿੱਚ ਗੁਸਤਾਖ-ਏ-ਰਸੂਲ ਖ਼ਿਲਾਫ਼ ਰੋਸ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਦੱਸਿਆ ਕਿ ਭਾਜਪਾ ਦੀ ਸਾਬਕਾ ਤਰਜਮਾਨ ਨੂਪੁਰ ਸ਼ਰਮਾ ਅਤੇ ਸਾਬਕਾ ਮੀਡੀਆ ਇੰਚਾਰਜ ਨਵੀਨ ਜਿੰਦਲ ਖ਼ਿਲਾਫ਼ ਹੁਣ ਤੱਕ ਕੋਈ ਕੇਸ ਦਰਜ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਾਬਕਾ ਤਰਜਮਾਨ ਵੱਲੋਂ ਬੋਲੇ ਇਤਰਾਜ਼ਯੋਗ ਸ਼ਬਦ ਇਹ ਸਾਬਤ ਕਰਦੇ ਹਨ ਕਿ ਉਨ੍ਹਾਂ ਦੇ ਦਿਲ ਵਿੱਚ ਦੇਸ਼ ਦੇ ਘੱਟਗਿਣਤੀਆਂ ਲਈ ਕੀ ਵਿਚਾਰ ਹੈ। ਸ਼ਾਹੀ ਇਮਾਮ ਨੇ ਪੰਜਾਬ ਭਰ ਦੀਆਂ ਸਾਰੀਆਂ ਮਸਜਿਦਾਂ ਦੇ ਇਮਾਮ ਸਾਹਿਬਾਨ, ਪ੍ਰਧਾਨਾਂ ਅਤੇ ਸਾਰੇ ਮੁਸਲਮਾਨਾਂ ਨੂੰ ਕਿਹਾ ਕਿ ਆਉਣ ਵਾਲੇ ਸ਼ੁੱਕਰਵਾਰ ਨੂੰ ਰੋਸ ਮੁਜ਼ਾਹਰੇ ਕੀਤੇ ਜਾਣ।