DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਲਾਰਿਆਂ ਤੋਂ ਅੱਕੇ ਕੰਪਿਊਟਰ ਅਧਿਆਪਕਾਂ ਵੱਲੋਂ ਮੁਜ਼ਾਹਰਾ

ਸਿੱਖਿਆ ਵਿਭਾਗ ’ਚ ਬਿਨਾਂ ਸ਼ਰਤ ਰਲੇਵੇਂ ਦੀ ਮੰਗ; ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦੇ ਦੋਸ਼

  • fb
  • twitter
  • whatsapp
  • whatsapp
featured-img featured-img
ਸੰਗਰੂਰ ਦੇ ਲਾਲ ਬੱਤੀ ਚੌਕ ’ਚ ਰੋਸ ਪ੍ਰਗਟਾਉਂਦੇ ਹੋਏ ਕੰਪਿਊਟਰ ਅਧਿਆਪਕ।
Advertisement

ਸਿੱਖਿਆ ਵਿਭਾਗ ਵਿੱਚ ਮਰਜ ਕਰਨ ਦੀ ਮੰਗ ਲਈ ਸੰਗਰੂਰ ਦੇ ਡੀ ਸੀ ਦਫ਼ਤਰ ਅੱਗੇ ਕੰਪਿਊਟਰ ਅਧਿਆਪਕਾਂ ਵੱਲੋਂ ਲਾਇਆ ਪੱਕਾ ਮੋਰਚਾ ਅੱਜ 17ਵੇਂ ਦਿਨ ਜਾਰੀ ਰਿਹਾ। ਅੱਜ ਕੰਪਿਊਟਰ ਟੀਚਰਜ਼ ਯੂਨੀਅਨ ਤਰਨ ਤਾਰਨ ਦੇ ਆਗੂਆਂ ਅਤੇ ਵਰਕਰਾਂ ਨੇ ਮੋਰਚੇ ਵਿੱਚ ਸ਼ਮੂਲੀਅਤ ਕਰਦਿਆਂ ਬੱਤੀਆਂ ਵਾਲੇ ਚੌਕ ਵਿੱਚ ਟੀਚਿੰਗ ਲਰਨਿੰਗ ਮੈਟੀਰੀਅਲ ਰਾਹੀਂ ਲੋਕਾਂ ਨੂੰ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਅਤੇ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਜਾਣੂ ਕਰਵਾਇਆ।

ਜ਼ਿਲ੍ਹਾ ਪ੍ਰਧਾਨ ਸੀਤਲ ਸਿੰਘ, ਸੂਬਾ ਕਮੇਟੀ ਮੈਂਬਰ ਰਾਖੀ ਮੰਨਣ ਤੇ ਹਰਜਿੰਦਰ ਕੌਰ ਦੀ ਅਗਵਾਈ ਹੇਠ ਆਗੂਆਂ ਨੇ ਕਿਹਾ ਕਿ ਕੰਪਿਊਟਰ ਅਧਿਆਪਕ 21 ਸਾਲਾਂ ਤੋਂ ਪਿਕਟਸ ਸੁਸਾਇਟੀ ਦੇ ਨਾਂ ਹੇਠ ਕੰਮ ਕਰ ਰਹੇ ਹਨ ਅਤੇ ਆਪਣੇ ਹੱਕਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨ ਦੀ ਗਾਰੰਟੀ ਦਿੱਤੀ ਗਈ ਸੀ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਇਸ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ।

Advertisement

ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਵਿੱਚ ਭਰੋਸੇ ਦੇਣ ਦੇ ਬਾਵਜੂਦ ਮਸਲਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨ ਨਾਲ ਸਰਕਾਰ ’ਤੇ ਕੋਈ ਵੱਡਾ ਵਿੱਤੀ ਬੋਝ ਨਹੀਂ ਪਵੇਗਾ।

Advertisement

ਜ਼ਿਲ੍ਹਾ ਆਗੂ ਸੰਦੀਪ ਕੌਰ, ਜਸਪਾਲ ਸਿੰਘ ਅਤੇ ਤੇਜਿੰਦਰ ਸਿੰਘ ਨੇ ਚਿਤਾਵਨੀ ਦਿੱਤੀ ਕਿ ‘ਕਰਾਂਗੇ, ਦੇਵਾਂਗੇ ਅਤੇ ਵਿਚਾਰ ਕਰਾਂਗੇ’ ਵਾਲੇ ਭਰੋਸਿਆਂ ਨਾਲ ਹੁਣ ਗੱਲ ਨਹੀਂ ਬਣੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਛੇਵੇਂ ਪੇਅ ਕਮਿਸ਼ਨ ਦਾ ਲਾਭ ਦੇ ਕੇ ਕੰਪਿਊਟਰ ਅਧਿਆਪਕਾਂ ਨੂੰ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

ਇਸ ਮੌਕੇ ਤਰਨ ਤਾਰਨ ਤੋਂ ਪਰਮਜੀਤ ਸਿੰਘ, ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਨਵਨੀਤ ਕੌਰ, ਨੀਤੂ ਬਾਲਾ, ਪਲਵਿੰਦਰ ਕੌਰ, ਬਨਦੀਪ ਕੌਰ, ਨਵਦੀਪ ਕੌਰ, ਸਤਿੰਦਰ ਕੌਰ, ਪਰਮਿੰਦਰ ਸਿੰਘ, ਨਿਰਵੈਲ ਸਿੰਘ, ਸਤਬੀਰ ਸਿੰਘ, ਮਨੋਹਰ ਸਿੰਘ, ਪਵਨ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਹਾਜ਼ਰ ਸਨ।

Advertisement
×