ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਪ੍ਰਦਰਸ਼ਨ ਅੱਜ
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ ਤੇ ਸੀ ਪੀ ਐੱਫ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੁਖਜੀਤ ਸਿੰਘ ਨੇ ਸਾਂਝੇ ਬਿਆਨ ’ਚ ਕਿਹਾ ਹੈ ਕਿ ਭਲਕੇ 18 ਨਵੰਬਰ ਨੂੰ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ...
Advertisement
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ ਤੇ ਸੀ ਪੀ ਐੱਫ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੁਖਜੀਤ ਸਿੰਘ ਨੇ ਸਾਂਝੇ ਬਿਆਨ ’ਚ ਕਿਹਾ ਹੈ ਕਿ ਭਲਕੇ 18 ਨਵੰਬਰ ਨੂੰ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਜਾਰੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ 18 ਨਵੰਬਰ 2022 ਨੂੰ ਹਿਮਾਚਲ ਅਤੇ ਗੁਜਰਾਤ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਪਰ ਪੈਨਸ਼ਨ ਬਹਾਲ ਨਹੀਂ ਹੋਈ। ਇਸ ਦੇ ਰੋਸ ਵਜੋਂ ਪੰਜਾਬ ਦੇ ਕਰਮਚਾਰੀ ਕਾਲੇ ਬਿੱਲੇ ਲਗਾ ਕੇ ਸਰਕਾਰ ਵੱਲੋਂ ਜਾਰੀ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਨੂੰ
ਲਾਂਬੂ ਲਾਉਣਗੇ। ਇਸ ਤੋਂ ਇਲਾਵਾ 25 ਨਵੰਬਰ ਦੀ ਦਿੱਲੀ ਮਹਾ ਰੈਲੀ ਵਾਸਤੇ ਲਾਮਬੰਦੀ ਕੀਤੀ ਜਾਵੇਗੀ।
Advertisement
Advertisement
Advertisement
×

