ਬੇਰੁਜ਼ਗਾਰ ਈਟੀਟੀ ਅਧਿਆਪਕਾਂ ਵੱਲੋਂ ਰੋਸ ਮੁਜ਼ਾਹਰਾ : The Tribune India

ਬੇਰੁਜ਼ਗਾਰ ਈਟੀਟੀ ਅਧਿਆਪਕਾਂ ਵੱਲੋਂ ਰੋਸ ਮੁਜ਼ਾਹਰਾ

ਭਗਵੰਤ ਮਾਨ ਦੀ ਕੋਠੀ ਤੱਕ ਰੋਸ ਮਾਰਚ; 2364 ਅਧਿਆਪਕਾਂ ਦੀ ਭਰਤੀ ਬਹਾਲ ਕਰਨ ਦੀ ਮੰਗ

ਬੇਰੁਜ਼ਗਾਰ ਈਟੀਟੀ ਅਧਿਆਪਕਾਂ ਵੱਲੋਂ ਰੋਸ ਮੁਜ਼ਾਹਰਾ

ਸੰਗਰੂਰ ’ਚ ਮੁੱਖ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਕਰਦੇ ਹੋਏ ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਅਧਿਆਪਕ।

ਗੁਰਦੀਪ ਸਿੰਘ ਲਾਲੀ

ਸੰਗਰੂਰ, 7 ਅਗਸਤ

ਈਟੀਟੀ  ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਤੱਕ ਰੋਸ ਮਾਰਚ ਕੀਤਾ ਗਿਆ। ਕੋਠੀ ਅੱਗੇ ਰੋਸ ਧਰਨਾ ਦਿੰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨਾਕਾਰੀ ਬੇਰੁਜ਼ਗਾਰ ਅਧਿਆਪਕ ਈਟੀਟੀ 2364 ਭਰਤੀ ਨੂੰ ਬਹਾਲ ਕਰਨ ਦੀ ਮੰਗ ਕਰ ਰਹੇ ਸਨ। ਅੱਜ 2364 ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਵੇਰਵਾ ਮਿਲਕ ਪਲਾਂਟ ਨੇੜੇ ਇਕੱਠੇ ਹੋਏ। ਇੱਥੋਂ ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਦੀ ਕੋਠੀ ਨੇੜੇ ਪੁੱਜੇ। ਪੁਲੀਸ ਵੱਲੋਂ ਸਖ਼ਤ ਨਾਕੇਬੰਦੀ ਕਰ ਕੇ ਅੱਗੇ ਨਹੀਂ ਵਧਣ ਦਿੱਤਾ ਗਿਆ। ਇਸ ਮੌਕੇ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਰਿੰਦਰ ਪਾਲ ਗੁਰਦਾਸਪੁਰ ਨੇ ਕਿਹਾ ਕਿ 2364 ਅਧਿਆਪਕਾਂ ਦੀ ਭਰਤੀ ਬਹਾਲ ਨਾ ਕਰਨ ਕਰ ਕੇ ਬੇਰੁਜ਼ਗਾਰ ਅਧਿਆਪਕਾਂ ਵਿੱਚ ਰੋੋਸ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2364 ਭਰਤੀ ਨੂੰ ਬਹਾਲ ਕਰਾਉਣ ਲਈ ਆਪਣਾ ਹਲਫ਼ਨਾਮਾ ਅਦਾਲਤ ਵਿੱਚ ਦਾਖ਼ਲ ਕਰਾਉਣਾ ਹੈ ਜੋ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਦਾਲਤ ਵਿੱਚ 23 ਅਗਸਤ ਦੀ ਸੁਣਵਾਈ ਹੈ ਜਿਸ ਤੋਂ ਪਹਿਲਾਂ-ਪਹਿਲਾਂ ਸਰਕਾਰ ਅਦਾਲਤ ਵਿੱਚ ਹਲਫ਼ਨਾਮਾ ਦਾਖ਼ਲ ਕਰੇ। ਉਨ੍ਹਾਂ ਕਿਹਾ ਕਿ ਅੱਜ ਧਰਨੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 18 ਅਗਸਤ ਦੀ ਪੈਨਲ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ। 

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਇਲੈਕਟ੍ਰੀਸ਼ੀਅਨ ਐਂਡ ਵਾਇਰਮੈਨ ਆਈਟੀਆਈ ਪਾਸ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀ ਮੰਗ ਕਰ ਰਹੇ ਸਨ ਕਿ ਪਾਵਰਕੌਮ ਵਿਚ ਭਰਤੀ ਲਈ ਅਪਰੈਂਟਸ਼ਿਪ ਦੀ ਸ਼ਰਤ ਖ਼ਤਮ ਕੀਤੀ ਜਾਵੇ। ਸਹਾਇਕ ਲਾਈਨਮੈਨ ਅਤੇ ਏਐਸਐਸਏ ਦੀ ਭਰਤੀ ਵਿਚ ਯੋਗਤਾ ਮੈਟ੍ਰਿਕ ਸਣੇ ਆਈਟੀਆਈ ਰੱਖੀ ਜਾਵੇ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਗੁਰਮੀਤ ਸਿੰਘ, ਗੁਲਜ਼ਾਰ ਸਿੰਘ ਅਤੇ ਜਗਤਾਰ ਸਿੰਘ ਨੇ ਕਿਹਾ ਕਿ ਪਾਵਰਕੌਮ ਵੱਲੋਂ 2015 ਵਿਚ ਅਪ੍ਰੈਂਟਸ਼ਿਪ ਬੰਦ ਸੀ ਜਿਸ ਕਾਰਨ ਪੰਜਾਬ ਦੇ ਨੌਜਵਾਨ ਅਪ੍ਰੈਂਟਸ਼ਿਪ ਨਹੀਂ ਕਰ ਸਕੇ। ਉਨ੍ਹਾਂ ਮੰਗ ਕੀਤੀ ਕਿ ਜਿਹੜੇ ਨੌਜਵਾਨਾਂ ਨੇ ਅਪਰੈਂਟਸ਼ਿਪ ਕੀਤੀ ਹੈ ਉਨ੍ਹਾਂ ਨੂੰ ਪੇਪਰ ਵਿੱਚ 10 ਨੰਬਰ ਵੱਧ ਦਿੱਤੇ ਜਾਣ ਅਤੇ ਅਪ੍ਰੈਂਟਸ਼ਿਪ ਨਾ ਕਰਨ ਵਾਲਿਆਂ ਨੂੰ ਅਸਾਮੀਆਂ ਵਿਚ ਅਪਲਾਈ ਕਰਨ ਦੀ ਪ੍ਰਵਾਨਗੀ ਦਿੱਤੀ ਜਾਵੇ। ਉਨ੍ਹਾਂ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਵੀ ਸੌਂਪਿਆ ਗਿਆ।

ਡੀਟੀਐਫ ਦੇ ਝੰਡੇ ਹੇਠ ਅਧਿਆਪਕਾਂ ਵੱਲੋਂ ਰੋਸ ਰੈਲੀ

ਸੰਗਰੂਰ ’ਚ ਰੋਸ ਪ੍ਰਦਰਸ਼ਨ ਕਰਦੇ ਹੋਏ ਡੀਟੀਐੱਫ ਅਧਿਆਪਕ।

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐਫ) ਪੰਜਾਬ ਦੀ ਅਗਵਾਈ ਹੇਠ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ‘ਆਪ’ ਸਰਕਾਰ ਦੀ ਜਨਤਕ ਸਿੱਖਿਆ ਅਤੇ ਮੁਲਾਜ਼ਮ ਵਿਰੋਧੀ ਨੀਤੀ ਖ਼ਿਲਾਫ਼ ਇੱਥੇ ਡੀਸੀ ਦਫ਼ਤਰ ਅੱਗੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ। ਇਸ ਮਗਰੋਂ ਅਧਿਆਪਕਾਂ ਨੇ ਦਿੱਲੀ-ਲੁਧਿਆਣਾ ਹਾਈਵੇਅ ’ਤੇ ਸਥਿਤ ਭਗਵਾਨ ਮਹਾਵੀਰ ਚੌਕ ਤੱਕ ਰੋਸ ਮਾਰਚ ਕਰਦਿਆਂ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਮੀਤ ਪ੍ਰਧਾਨ ਕਰਨੈਲ ਸਿੰਘ ਚਿੱਟੀ, ਵਿੱਤ ਸਕੱਤਰ ਜਸਵਿੰਦਰ ਬਠਿੰਡਾ, ਸਹਾਇਕ ਸਕੱਤਰ ਗੁਰਮੀਤ ਸਿੰਘ ਕੋਟਲੀਲ ਅਤੇ ਸੂਬਾਈ ਆਗੂ ਬਲਵੀਰ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਵਾਂਗ ਹੀ ਕਾਰਪੋਰੇਟੀ ਤੇ ਨਿੱਜੀਕਰਨ ਦੀਆਂ ਨੀਤੀਆਂ ਨੂੰ ਅੱਗੇ ਤੋਰ ਰਹੀ ਹੈ। ਜਨਤਕ ਵਿਭਾਗਾਂ ਵਿਚ ਇਨਕਲਾਬੀ ਸੁਧਾਰ ਕਰਨ ਦੇ ਵਾਅਦਿਆਂ ਨਾਲ ਸੱਤਾ ’ਤੇ ਕਾਬਜ਼ ਹੋਈ ਸਰਕਾਰ ਚੋਣ ਮੈਨੀਫੈਸਟੋ ਵਿੱਚ ਅਧਿਆਪਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ। ਸਰਕਾਰ ਨੇ ਆਪਣੇ ਪਲੇਠੇ ਬਜਟ ਵਿੱਚ ਚੋਣ ਮੈਨੀਫੈਸਟੋ ਵਿੱਚ ਦਰਜ ਮੱਦਾਂ ਅਤੇ ਅਧਿਆਪਕਾਂ ਤੋਂ ਮੰਗੇ ਸੁਝਾਵਾਂ ਨੂੰ ਛੂਹਿਆ ਤੱਕ ਨਹੀਂ। ਬੁਲਾਰਿਆਂ ਨੇ ਮੰਗ ਕੀਤੀ ਕਿ ਬਦਲੀਆਂ ਸਬੰਧੀ ਬੇਲੋੜੀਆਂ ਸ਼ਰਤਾਂ ਹਟਾਈਆਂ ਜਾਣ, 15-1-15 ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ, ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਪ੍ਰਾਜੈਕਟ ਦੇ ਨਾਂ ਹੇਠ ਸਕੂਲਾਂ ਤੋਂ ਬਾਹਰ ਭੇਜੇ ਅਧਿਆਪਕਾਂ ਨੂੰ ਵਾਪਸ ਭੇਜਿਆ ਜਾਵੇ, ਇੰਗਲਿਸ਼ ਬੂਸਟਰ ਕਲੱਬ ਵਰਗੇ ਬੇਲੋੜੇ ਪ੍ਰਾਜੈਕਟ ਬੰਦ ਕੀਤੇ ਜਾਣ, ਸਮੁੱਚੀ ਸਕੂਲ ਪਾਠਕ੍ਰਮ ਵਿੱਦਿਆ ਹੀ ਆਫ਼ਲਾਈਨ ਕਲਾਸਾਂ ਰਾਹੀਂ ਪੜ੍ਹਾਈ ਜਾਵੇ, ਵਰਦੀ ਗ੍ਰਾਂਟ ਦੋ ਹਜ਼ਾਰ ਰੁਪਏ ਪ੍ਰਤੀ ਵਿਦਿਆਰਥੀ ਅਤੇ ਵਜ਼ੀਫ਼ੇ ਦੀ ਅਦਾਇਗੀ ਸਮੇਂ ਸਿਰ ਕੀਤੀ ਜਾਵੇ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਧਿਆਪਕ ਸਰਕਾਰ ਖਿਲਾਫ਼ ਵੱਡਾ ਸੰਘਰਸ਼ ਵਿੱਢਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਹਿਮਾਚਲ ਕਾਂਗਰਸ ਦੇ ਹੱਥ

ਹਿਮਾਚਲ ਕਾਂਗਰਸ ਦੇ ਹੱਥ

* ਹਿਮਾਚਲ ’ਚ ‘ਰਿਵਾਜ ਨਹੀਂ ਰਾਜ ਬਦਲਿਆ’ * ਕਾਂਗਰਸ ਨੂੰ ਮਿਲਿਆ ਸਪੱਸ਼ਟ ...

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

* ਲਗਾਤਾਰ ਸੱਤਵੀਂ ਵਾਰ ਅਸੈਂਬਲੀ ਚੋਣ ਜਿੱਤੀ * ਪੰਜ ਸੀਟਾਂ ਜਿੱਤਣ ਵਾਲੀ...

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਬ੍ਰਾਜ਼ੀਲ ਤੇ ਕ੍ਰੋਏਸ਼ੀਆ ਹੋਣਗੇ ਆਹਮੋ-ਸਾਹਮਣੇ

ਸ਼ਹਿਰ

View All