ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਨਜ਼ੂਲ ਜ਼ਮੀਨਾਂ ਦੇ ਮਾਲਕੀ ਹੱਕ ਲੈਣ ਲਈ ਜਾਰੀ ਨੋਟੀਫਿਕੇਸ਼ਨ ’ਚ ਲਗਾਈਆਂ ਸ਼ਰਤਾਂ ਰੱਦ ਕਰਾਉਣ ਤੇ ਪੰਚਾਇਤੀ ਜ਼ਮੀਨਾਂ ਪੱਕੇ ਤੌਰ ’ਤੇ ਲੈਣ ਲਈ ਦਲਿਤ ਵਰਗ ਦੇ ਲੋਕਾਂ ਵੱਲੋਂ 13 ਅਗਸਤ ਨੂੰ ਪਟਿਆਲਾ ’ਚ ਮੋਤੀ ਮਹਿਲ ਵੱਲ ਰੋਸ ਮਾਰਚ ਕੀਤਾ ਜਾਵੇਗਾ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਨੇ ਦੱਸਿਆ ਕਿ ਇਸ ਸਬੰਧੀ ਦਲਿਤ ਭਾਈਚਾਰੇ ਨੂੰ ਲਾਮਬੰਦ ਕੀਤਾ ਗਿਆ ਹੈ।