DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਿਸਾਨਾਂ ’ਤੇ ਕਥਿਤ ਤਸ਼ੱਦਦ ਦੇ ਵਿਰੋਧ ’ਚ 9 ਮਾਰਚ ਨੂੰ ਕਚਹਿਰੀ ਬਠਿੰਡਾ ਅੱਗੇ ਧਰਨਾ: ਯੂਨਾਈਟਡ ਅਕਾਲੀ ਦਲ

ਯੂਨਾਈਟਡ ਅਕਾਲੀ ਦਲ ਨੇ ਪਿੰਡ ਜਿਉਂਦ ਵਿੱਚ ਕਿਸਾਨਾਂ ਉੱਪਰ ਹੋਏ ਕਥਿਤ ਤਸ਼ੱਦਦ ਦੇ ਰੋਸ ਵਜੋਂ 9 ਮਾਰਚ ਨੂੰ ਕਚਹਿਰੀ ਬਠਿੰਡਾ ਵਿਖੇ ਇੱਕ ਦਿਨ ਦਾ ਧਰਨਾ ਦੇਣ ਦਾ ਐਲਾਨ ਕੀਤਾ ਹੈ। ਪਾਰਟੀ ਦੇ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ, ਜ਼ਿਲ੍ਹਾ ਪ੍ਰਧਾਨ ਇੰਜੀ....

  • fb
  • twitter
  • whatsapp
  • whatsapp
Advertisement

ਯੂਨਾਈਟਡ ਅਕਾਲੀ ਦਲ ਨੇ ਪਿੰਡ ਜਿਉਂਦ ਵਿੱਚ ਕਿਸਾਨਾਂ ਉੱਪਰ ਹੋਏ ਕਥਿਤ ਤਸ਼ੱਦਦ ਦੇ ਰੋਸ ਵਜੋਂ 9 ਮਾਰਚ ਨੂੰ ਕਚਹਿਰੀ ਬਠਿੰਡਾ ਵਿਖੇ ਇੱਕ ਦਿਨ ਦਾ ਧਰਨਾ ਦੇਣ ਦਾ ਐਲਾਨ ਕੀਤਾ ਹੈ। ਪਾਰਟੀ ਦੇ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ, ਜ਼ਿਲ੍ਹਾ ਪ੍ਰਧਾਨ ਇੰਜੀ. ਸੁਖਜੀਤ ਸਿੰਘ ਡਾਲਾ ਅਤੇ ਸ਼ਹਿਰੀ ਪ੍ਰਧਾਨ ਰਮਨਦੀਪ ਸਿੰਘ ਰਮੀਤਾ ਨੇ ਸਾਂਝੇ ਲਿਖਤੀ ਬਿਆਨ ਵਿੱਚ ਦੋਸ਼ ਲਗਾਇਆ ਕਿ ਐਸ.ਐਸ.ਪੀ. ਬਠਿੰਡਾ ਦੀ ਅਗਵਾਈ ਹੇਠ ਕਿਸਾਨਾਂ ਨਾਲ ਅਣਮਨੁੱਖੀ ਅਤੇ ਗੈਰ-ਕਾਨੂੰਨੀ ਵਤੀਰਾ ਅਪਣਾਇਆ ਗਿਆ। ਉਨ੍ਹਾਂ ਕਿਹਾ ਕਿ ਕਿਸਾਨ ਸ਼ਾਂਤਮਈ ਢੰਗ ਨਾਲ ਧਰਨਾ ਲਗਾਉਣ ਆ ਰਹੇ ਸਨ ਪਰ ਪੁਲੀਸ ਵੱਲੋਂ ਭਾਰੀ ਬਲ ਤਾਇਨਾਤ ਕਰਕੇ ਸਥਿਤੀ ਨੂੰ ਤਣਾਭਰਪੂਰ ਬਣਾਇਆ ਗਿਆ।

ਆਗੂਆਂ ਨੇ ਦਾਅਵਾ ਕੀਤਾ ਕਿ ਪੁਲੀਸ ਵੱਲੋਂ ਘਰਾਂ ਵਿੱਚ ਦਾਖਲ ਹੋ ਕੇ ਕਾਰਵਾਈ ਕੀਤੀ ਗਈ ਅਤੇ ਕਥਿਤ ਤੌਰ ’ਤੇ ਜ਼ਬਰ ਵਰਤਿਆ ਗਿਆ। ਉਨ੍ਹਾਂ ਇਸਨੂੰ ਲੋਕਤੰਤਰਿਕ ਅਧਿਕਾਰਾਂ ‘ਤੇ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਵਰਗੇ ਸੰਵੇਦਨਸ਼ੀਲ ਰਾਜ ਵਿੱਚ ਅਜਿਹੀ ਕਾਰਵਾਈ ਹਾਲਾਤਾਂ ਨੂੰ ਭੜਕਾ ਸਕਦੀ ਹੈ।

Advertisement

ਯੂਨਾਈਟਡ ਅਕਾਲੀ ਦਲ ਨੇ ਸਰਕਾਰ ਤੋਂ ਮੰਗ ਕੀਤੀ ਕਿ ਇੱਕ ਹਫ਼ਤੇ ਅੰਦਰ ਘਟਨਾ ਦੀ ਨਿਰਪੱਖ ਜਾਂਚ ਕਰਵਾ ਕੇ ਜਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ 9 ਮਾਰਚ ਨੂੰ ਕਚਹਿਰੀ ਬਠਿੰਡਾ ਅੱਗੇ ਧਰਨਾ ਦਿੱਤਾ ਜਾਵੇਗਾ ਅਤੇ ਡੀ.ਸੀ. ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਪਾਰਟੀ ਆਗੂਆਂ ਨੇ ਕਿਹਾ ਕਿ ਅਗਲੇ ਪੜਾਅ ਵਿੱਚ ਪੰਥਕ ਜਥੇਬੰਦੀਆਂ ਨਾਲ ਸਲਾਹ-ਮਸ਼ਵਰਾ ਕਰਕੇ ਵੱਡਾ ਸੰਮੇਲਨ ਬੁਲਾਉਣ ਬਾਰੇ ਵੀ ਵਿਚਾਰ ਕੀਤਾ ਜਾ ਸਕਦਾ ਹੈ।

Advertisement

Advertisement
×