ਪੱਤਰ ਪ੍ਰੇਰਕ
ਚੰਡੀਗੜ੍ਹ, 25 ਜੁਲਾਈ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਬਾਡੀ ਵੱਲੋਂ ਪ੍ਰਧਾਨ ਵਾਸਵੀਰ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਮੁਲਾਜ਼ਮ ਮੰਗਾਂ ਸਬੰਧੀ ਲਏ ਫ਼ੈਸਲੇ ਮੁਤਾਬਕ 26 ਜੁਲਾਈ ਨੂੰ ਸਮੁੱਚੇ ਪੰਜਾਬ ਵਿੱਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਰੋਸ ਰੈਲੀਆਂ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤੇ ਜਾਣਗੇ। ਪੀਐੱਸਐੱਮਐੱਸਯੂ ਦੇ ਮੁੱਖ ਬੁਲਾਰੇ ਅਤੇ ਪੰਜਾਬ ਰਾਜ ਜ਼ਿਲ੍ਹਾ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਨੇ ਦੱਸਿਆ ਕਿ ਡੀਸੀ ਦਫ਼ਤਰਾਂ ਦੇ ਕਾਮੇ ਵੀ ਇਸ ਐਕਸ਼ਨ ਵਿੱਚ ਭਰਵੀਂ ਸ਼ਮੂਲੀਅਤ ਕਰਨਗੇ।