DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਾਇਓ ਗੈਸ ਪਲਾਂਟ ਬੰਦ ਕਰਵਾਉਣ ਲਈ ਧਰਨਾ

ਸ਼ਹਿਰ ਮੁਕੰਮਲ ਬੰਦ ਕਰ ਕੇ ਦੋ ਥਾਈਂ ਲਾਏ ਧਰਨੇ; ‘ਅਾਪ’ ਸਰਕਾਰ ’ਤੇ ਨਿਸ਼ਾਨੇ ਸੇਧੇ

  • fb
  • twitter
  • whatsapp
  • whatsapp
featured-img featured-img
ਪਲਾਂਟ ਬੰਦ ਕਰਵਾਉਣ ਲਈ ਧਰਨਾ ਦਿੰਦੇ ਹੋਏ ਸ਼ਹਿਰ ਵਾਸੀ।
Advertisement

ਬਲਵਿੰਦਰ ਸਿੰਘ ਭੰਗੂ

ਇਥੇ ਸਹਿਕਾਰੀ ਖੰਡ ਮਿੱਲ ਭੋਗਪੁਰ ਵਿੱਚ ਆਈ ਐੱਸ ਡੀ ਬਾਇਓ ਕੰਪਨੀ ਵੱਲੋਂ ਲਗਾਏ ਜਾ ਰਹੇ ਸੀ ਐੱਨ ਜੀ ਬਾਇਓ ਗੈਸ ਪਲਾਂਟ ਵਿਰੁੱਧ ਇਲਾਕਾ ਵਾਸੀਆਂ ਵੱਲੋਂ ਸ਼ਹਿਰ ਬੰਦ ਕਰ ਕੇ ਦੋ ਥਾਈਂ ਧਰਨੇ ਦਿੱਤੇ ਗਏ। ਇਸ ਦੌਰਾਨ ਸ਼ਹਿਰ ਪੁਲੀਸ ਛਾਉਣੀ ਵਿੱਚ ਤਬਦੀਲ ਹੋ ਗਿਆ ਅਤੇ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾ-ਮੁੱਕੀ ਹੋਈ। ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਸੀਨੀਅਰ ਕਾਂਗਰਸੀ ਆਗੂ ਅਸ਼ਵਨ ਭੱਲਾ, ਨਗਰ ਕੌਂਸਲ ਪ੍ਰਧਾਨ ਰਾਜ ਕੁਮਾਰ ਰਾਜਾ, ਭੋਗਪੁਰ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਵਿਸ਼ਾਲ ਬਹਿਲ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ਜਥੇਦਾਰ ਗੁਰਦੀਪ ਸਿੰਘ ਚੱਕ ਝੱਡੂ, ਅਮਰਜੀਤ ਸਿੰਘ ਚੋਲਾਂਗ ਦੀ ਅਗਵਾਈ ਹੇਠ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਲਾਂਟ ਵਿੱਚ ਚੱਲ ਰਹੇ ਕੰਮ ਲਈ ਜਾਣ ਵਾਲੇ ਦੋ ਮਿਕਸਚਰ ਦੇ ਟਰੱਕ ਉਨ੍ਹਾਂ ਰੋਕ ਦਿੱਤੇ ਹਨ ਪਰ ਪੰਜ ਟਰੱਕ ਪਲਾਂਟ ਤੱਕ ਪਹੁੰਚ ਗਏ ਹਨ। ਬੁਲਾਰਿਆਂ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਨੇ ਭੋਗਪੁਰ ਨੂੰ ਤਬਾਹ ਕਰਨ ’ਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਉਹ ਦੋ ਸਾਲ ਤੋਂ ਬਾਇਓ ਗੈਸ ਪਲਾਂਟ ਬੰਦ ਕਰਾਉਣ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਕੰਪਨੀ ਨੇ ਗਲਤ ਕਾਗਜ਼ਾਤ ਪੇਸ਼ ਕਰ ਕੇ ਅਦਾਲਤ ਨੂੰ ਗੁੰਮਰਾਹ ਕੀਤਾ ਹੈ। ਉਨ੍ਹਾਂ ਕਿਹਾ ਕਿ ਇਥੇ ਖੰਡ ਮਿੱਲ ਨਕੋਦਰ, ਖੰਡ ਮਿੱਲ ਨਵਾਂ ਸ਼ਹਿਰ ਦੀ ਮੈਲ ਤੋਂ ਇਲਾਵਾ ਜਲੰਧਰ ਸ਼ਹਿਰ ਦਾ ਸਾਰਾ ਕੂੜਾ ਕਰਕਟ ਪਲਾਂਟ ਵਿੱਚ ਆਵੇਗਾ। ਉਨ੍ਹਾਂ ਕਿਹਾ ਕਿ ਪਲਾਂਟ ਗ੍ਰੀਨ ਜ਼ੋਨ ਵਿੱਚ ਆਬਾਦੀ ਦੇ ਨਜ਼ਦੀਕ ਲੱਗ ਰਿਹਾ ਹੈ, ਜਿਸ ਕਾਰਨ ਪਾਣੀ, ਹਵਾ ਅਤੇ ਵਾਤਾਵਰਨ ਪ੍ਰਦੂਸ਼ਣ ਕਾਰਨ ਬਿਮਾਰੀਆਂ ਫੈਲਣ ਦਾ ਡਰ ਹੈ। ਐੱਸ ਡੀ ਐੱਮ ਵਿਵੇਕ ਮੋਦੀ ਨੇ ਪ੍ਰਦਰਸ਼ਨਕਾਰੀਆਂ ਨੂੰ ਵਿਸ਼ਵਾਸ਼ ਦੁਆਇਆ ਕਿ 5 ਮਾਰਚ ਦੇ ਹਾਈ ਕੋਰਟ ਦੇ ਫ਼ੈਸਲੇ ਤੱਕ ਪਲਾਂਟ ਦਾ ਕੰਮ ਬੰਦ ਰਹੇਗਾ।

Advertisement

Advertisement
Advertisement
×