ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਜੂਨ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਖੇਤੀ ਉਤਪਾਦਨ ਵਪਾਰ ਤੇ ਵਣਜ ਆਰਡੀਨੈਂਸ ਤੇ ਪ੍ਰਸਤਾਵਿਤ ਬਿਜਲੀ ਸੋਧ ਬਿੱਲ ਵਿਰੁੱਧ 8 ਜੂਨ ਨੂੰ ਡੀ.ਸੀ. ਦਫਤਰਾਂ ਅੱਗੇ ਧਰਨੇ ਦੇਣ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨਿੱਜੀਕਰਨ ਤੇ ਉਦਾਰੀਕਰਨ ਦੀਆਂ ਨੀਤੀਆਂ ਨੂੰ ਅੱਗੇ ਵਧਾਉਂਦਿਆਂ ਦੇਸ਼ ਦੇ ਸੰਘੀ ਢਾਂਚੇ ਮੁਤਾਬਕ ਰਾਜਾਂ ਨੂੰ ਸੀਮਾਵਰਤੀ ਸੂਚੀ ਤਹਿਤ ਖੇਤੀ ਮੰਡੀ, ਬਿਜਲੀ ਸਬੰਧੀ, ਪਾਣੀ ਸਬੰਧੀ ਆਦਿ ਮਿਲੇ ਅਧਿਕਾਰਾਂ ਨੂੰ ਦਰਕਿਨਾਰ ਕਰ ਕੇ ਖੇਤੀ ਮੰਡੀ ’ਤੇ ਕਾਰਪੋਰੇਟ ਕੰਪਨੀਆਂ ਦਾ ਕਬਜ਼ਾ ਕਰਵਾਉਣ ਲਈ ਜ਼ਰੂਰੀ ਵਸਤਾਂ ਨਿਯਮ 1955 ’ਚ ਸੋਧ ਕਰ ਦਿੱਤੀ ਗਈ ਹੈ। ਊਨ੍ਹਾਂ ਨੇ ਕਿਸਾਨਾਂ ਤੇ ਮਜ਼ਦੂਰਾਂ ਨੂੰ ‘ਇੱਕ ਮੁਲਕ ਇੱਕ ਮੰਡੀ’ ਖ਼ਿਲਾਫ਼ ਧਰਨਿਆਂ ਸ਼ਾਮਲ ਹੋਣ ਅਪੀਲ ਕੀਤੀ।