DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੇਂਡੂ ਮਜ਼ਦੂਰ ਯੂਨੀਅਨ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਮੁਜ਼ਾਹਰੇ

ਜਨਗਣਨਾ ਪ੍ਰਫਾਰਮੇ ਵਿੱਚ ਦਲਿਤਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਦੋਸ਼

  • fb
  • twitter
  • whatsapp
  • whatsapp
featured-img featured-img
ਕਰਤਾਰਪੁਰ ਵਿੱਚ ਸਰਕਾਰ ਦਾ ਪੁਤਲਾ ਸਾੜਦੇ ਹੋਏ ਜਥੇਬੰਦੀਆਂ ਦੇ ਆਗੂ ਅਤੇ ਕਾਰਕੁਨ।
Advertisement

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਪੰਜਾਬ ਸਰਕਾਰ ਦੇ ਜਨਗਣਨਾ ਪ੍ਰਫਾਰਮੇ ਵਿੱਚ ਜਾਤੀ ਕਾਲਮ ਭਰਨ ਲਈ ਅਨੁਸੂਚਿਤ ਜਾਤੀਆਂ ਲਈ ਮਨਾਹੀ ਵਾਲੇ ਸ਼ਬਦਾਂ ਦੀ ਵਰਤੋਂ ਕਰਨ ਖ਼ਿਲਾਫ਼ ਮੁਜ਼ਾਹਰੇ ਕੀਤੇ ਗਏ। ਇਸ ਦੌਰਾਨ ਜਥੇਬੰਦੀਆਂ ਦੇ ਆਗੂਆਂ ਨੇ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਸੰਗਰੂਰ, ਪਟਿਆਲਾ ਸਣੇ ਪੰਜਾਬ ਭਰ ’ਚ 24 ਤੋਂ ਵੱਧ ਥਾਵਾਂ ਉੱਤੇ ਕੇਂਦਰ ਅਤੇ ਸੂਬਾ ਸਰਕਾਰ ਦੇ ਪੁਤਲੇ ਸਾੜੇ ਤੇ ਮੁੱਖ ਮੰਤਰੀ ਦੇ ਨਾਮ ਮੰਤਰ ਪੱਤਰ ਸੌਂਪੇ। ਕਰਤਾਰਪੁਰ ਵਿੱਚ ਪੁਲੀਸ ਅਧਿਕਾਰੀਆਂ ਵੱਲੋਂ ਮੰਗ ਪੱਤਰ ਨਾ ਲੈਣ ’ਤੇ ਜਥੇਬੰਦੀ ਨੇ ਸੜਕ ਜਾਮ ਕਰ ਦਿੱਤੀ ਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ।

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ, ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ, ਬਿੱਕਰ ਸਿੰਘ ਹਥੋਆ ਅਤੇ ਧਰਮਵੀਰ ਹਰੀਗੜ੍ਹ ਨੇ ਚਿਤਾਵਨੀ ਦਿੱਤੀ ਕਿ ਦਲਿਤ ਅੱਤਿਆਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਕੇ ਕਾਰਵਾਈ ਨਾ ਕਰਨ ਦੀ ਸੂਰਤ ਵਿੱਚ ਸੰਘਰਸ਼ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਸੁਪਰੀਮ ਕੋਰਟ ਦੇ ਹੁਕਮਾਂ ਦੀ ਸ਼ਰ੍ਹੇਆਮ ਉਲੰਘਣਾ ਕਰਦਿਆਂ ਪੰਜਾਬ ਸਰਕਾਰ ਦੇ ਜਨਗਣਨਾ 2026 ਸਬੰਧੀ ਜਾਰੀ ਕੀਤੇ ਔਨਲਾਈਨ ਪ੍ਰਫਾਰਮੇ ਦੇ ਕਾਲਮ ’ਚ ਜਾਤੀ ਕਾਲਮ ਭਰਨ ਲਈ ਅਨੁਸੂਚਿਤ ਜਾਤੀਆਂ ਨੂੰ ਮਨਾਹੀ ਵਾਲੇ ਸ਼ਬਦਾਂ ਦੀ ਵਰਤੋਂ ਕਰਨ ਨੂੰ ਗ਼ੈਰ-ਜ਼ਿੰਮੇਵਾਰ ਅਤੇ ਗ਼ੈਰ-ਕਾਨੂੰਨੀ ਕਰਾਰ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਲਿਤ ਭਾਈਚਾਰੇ ਤੋਂ ਜਨਤਕ ਤੌਰ ’ਤੇ ਮੁਆਫ਼ੀ ਮੰਗਣ। ਜਥੇਬੰਦੀਆਂ ਨੇ ਇਨਸਾਫ਼ਪਸੰਦਾਂ ਅਤੇ ਦਲਿਤਾਂ ਨੂੰ ਇਸ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ।

Advertisement

Advertisement
Advertisement
×