DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁੱਖ ਮੰਤਰੀ ਤੇ ਵਜ਼ੀਰਾਂ ਦੇ ਘਰਾਂ ਅੱਗੇ ਮੁਜ਼ਾਹਰੇ ਭਲਕੇ

ਕਿਸਾਨ ਮਜ਼ਦੂਰ ਮੋਰਚਾ (ਕੇ ਐੱਮ ਐੱਮ) ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਮੰਨਵਾਉਣ ਲਈ 5 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਸਣੇ ਵਜ਼ੀਰਾਂ ਤੇ ਵਿਧਾਇਕਾਂ ਦੇ ਘਰਾਂ ਮੂਹਰੇ ਮੁਜ਼ਾਹਰੇ ਕੀਤੇ ਜਾਣਗੇ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ,...

  • fb
  • twitter
  • whatsapp
  • whatsapp
Advertisement

ਕਿਸਾਨ ਮਜ਼ਦੂਰ ਮੋਰਚਾ (ਕੇ ਐੱਮ ਐੱਮ) ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਮੰਨਵਾਉਣ ਲਈ 5 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਸਣੇ ਵਜ਼ੀਰਾਂ ਤੇ ਵਿਧਾਇਕਾਂ ਦੇ ਘਰਾਂ ਮੂਹਰੇ ਮੁਜ਼ਾਹਰੇ ਕੀਤੇ ਜਾਣਗੇ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਤੇ ਨੌਜਵਾਨ ਆਪਣੀਆਂ ਮੰਗਾਂ ਲਈ ਆਵਾਜ਼ ਬੁਲੰਦ ਕਰਨਗੇ। ਅੱਜ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਮੁਜ਼ਾਹਰੇ ਲਈ ਲਾਮਬੰਦੀ ਕੀਤੀ ਗਈ। ਇਸ ਦੌਰਾਨ ਸਰਵਣ ਸਿੰਘ ਪੰਧੇਰ ਨੇ ਮੰਗ ਕੀਤੀ ਕਿ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਨੂੰ ਜਬਰੀ ਚੁੱਕਣ ਸਮੇਂ ਹੋਏ 3.77 ਕਰੋੜ ਰੁਪਏ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ ਅਤੇ ਕਿਸਾਨ ਅੰਦੋਲਨ ਦੇ ਜ਼ਖ਼ਮੀ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਤੇ ਮੁਆਵਜ਼ਾ ਦਿੱਤਾ ਜਾਵੇ।

Advertisement
Advertisement
×