ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਭਲਕੇ 28 ਸਤੰਬਰ ਨੂੰ ਸਥਾਨਕ ਅਨਾਜ ਮੰਡੀ ਵਿੱਚ ਸੂਬਾ ਪੱਧਰੀ ‘ਸ਼ਹੀਦ ਭਗਤ ਸਿੰਘ ਜ਼ਿੰਦਾਬਾਦ’ ਕਾਨਫਰੰਸ ਕਰ ਕੇ ਮਨਾਇਆ ਜਾ ਰਿਹਾ ਹੈ। ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਤੇ ਮੀਤ ਪ੍ਰਧਾਨ ਰੂਪ ਸਿੰਘ ਛੰਨਾ ਨੇ ਅੱਜ ਕਾਨਫਰੰਸ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਆਗੂਆਂ ਨੇ ਕਿਹਾ ਕਿ ਕਾਨਫਰੰਸ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। -ਖੇਤਰੀ ਪ੍ਰਤੀਨਿਧ