DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

PSEB 12th Result: ਬਠਿੰਡਾ ਦੇ ਵਿਦਿਆਰਥੀਆਂ ਨੇ ਬੋਰਡ ਨਤੀਜਿਆਂ ਵਿੱਚ ਮਾਰੀ ਬਾਜ਼ੀ

ਟਾਪ-10 ਸੂਚੀ ਵਿੱਚ ਆਏ ਵਿਦਿਆਰਥੀਆਂ ਨੂੰ ਜ਼ਿਲ੍ਹਾ ਸਿੱਖਿਆ ਅਫਸਰ ਨੇ ਦਿੱਤੀ ਵਧਾਈ

  • fb
  • twitter
  • whatsapp
  • whatsapp
featured-img featured-img
ਸਵਪਨਦੀਪ ਕੌਰ ਨੇ 494/500 ਨੰਬਰਾਂ ਨਾਲ 99.89 ਫੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿੱਚੋਂ ਪਹਿਲਾ ਤੇ ਪੰਜਾਬ ਵਿੱਚੋਂ 14ਵਾਂ ਸਥਾਨ ਹਾਸਲ ਕੀਤਾ। ਫੋਟੋ; ਮਨੋਜ ਸ਼ਰਮਾ
Advertisement

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਸੀਨੀਅਰ ਸੈਕੰਡਰੀ (10+2) ਦੇ ਨਤੀਜਿਆਂ ਵਿੱਚ ਬਠਿੰਡਾ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਜਾਰੀ ਕੀਤੀ ਗਈ ਜ਼ਿਲ੍ਹਾ ਪੱਧਰੀ ਟਾਪ-10 ਸੂਚੀ ਅਨੁਸਾਰ ਵਿਦਿਆਰਥੀਆਂ ਨੇ 96 ਫੀਸਦੀ ਤੋਂ ਵੱਧ ਅੰਕ ਹਾਸਲ ਕਰਕੇ ਕਾਮਯਾਬੀ ਦੇ ਨਵੇਂ ਮਾਪਦੰਡ ਸਥਾਪਿਤ ਕੀਤੇ ਹਨ।

ਸੂਚੀ ਅਨੁਸਾਰ ਸਵਪਨਦੀਪ ਕੌਰ ਨੇ 494 ਅੰਕ (98.80 ਫੀਸਦੀ) ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਗੁਰਲੀਨ ਕੌਰ ਨੇ 492 ਅੰਕ (98.40 ਫੀਸਦੀ) ਨਾਲ ਦੂਜਾ ਅਤੇ ਵਰੁਣ ਕੁਮਾਰ ਨੇ 491 ਅੰਕ (98.20 ਫੀਸਦੀ) ਨਾਲ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਹਰਮੀਤ ਕੌਰ ਨੇ 489 ਅੰਕ (97.80 ਫੀਸਦੀ) ਨਾਲ ਚੌਥਾ, ਜਸਪ੍ਰੀਤ ਕੌਰ ਨੇ 488 ਅੰਕ (97.60 ਫੀਸਦੀ) ਨਾਲ ਪੰਜਵਾਂ ਸਥਾਨ ਹਾਸਲ ਕੀਤਾ।

Advertisement

ਲਛਮੀ ਕੌਰ ਅਤੇ ਸਿਮਰਨਦੀਪ ਕੌਰ ਨੇ 487-487 ਅੰਕ (97.40 ਫੀਸਦੀ) ਪ੍ਰਾਪਤ ਕਰਕੇ ਛੇਵਾਂ ਅਤੇ ਸੱਤਵਾਂ ਸਥਾਨ ਹਾਸਲ ਕੀਤਾ। ਖੁਸ਼ਦੀਪ ਕੌਰ ਅਤੇ ਖੁਸ਼ਪ੍ਰੀਤ ਕੌਰ ਨੇ 485-485 ਅੰਕ (97 ਫੀਸਦੀ) ਨਾਲ ਅੱਠਵਾਂ ਅਤੇ ਨੌਵਾਂ ਸਥਾਨ ਹਾਸਲ ਕੀਤਾ, ਜਦਕਿ ਜਸਮੀਨ ਕੌਰ ਨੇ 484 ਅੰਕ (96.80 ਫੀਸਦੀ) ਨਾਲ ਦਸਵਾਂ ਸਥਾਨ ਪ੍ਰਾਪਤ ਕੀਤਾ।

Advertisement

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਮਮਤਾ ਖੁਰਾਣਾ ਸੇਠੀ ਨੇ ਸਫਲ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ, “ਬਠਿੰਡਾ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਮਿਹਨਤ ਅਤੇ ਲਗਨ ਨਾਲ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ। ਇਹ ਉਪਲੱਬਧੀ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਅਤੇ ਮਾਪਿਆਂ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ। ਆਸ ਹੈ ਕਿ ਵਿਦਿਆਰਥੀ ਭਵਿੱਖ ਵਿੱਚ ਵੀ ਇਨ੍ਹਾਂ ਹੀ ਉੱਚਾਈਆਂ ਨੂੰ ਛੂਹਣਗੇ।” ਨਤੀਜਿਆਂ ਦੇ ਐਲਾਨ ਮਗਰੋਂ ਸਕੂਲਾਂ ਅਤੇ ਵਿਦਿਆਰਥੀਆਂ ਦੇ ਪਰਿਵਾਰਾਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ।

ਸਵਪਨਦੀਪ ਕੌਰ ਨੇ 494/500 ਨੰਬਰਾਂ ਨਾਲ 99.89 ਫੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿੱਚੋਂ ਪਹਿਲਾ ਤੇ ਪੰਜਾਬ ਵਿੱਚੋਂ 14ਵਾਂ ਸਥਾਨ ਹਾਸਲ ਕੀਤਾ। ਫੋਟੋ; ਮਨੋਜ ਸ਼ਰਮਾ

Advertisement
×