ਪੀਐੱਸਈਬੀ: ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ 16 ਤੋਂ ਅਤੇ ਅੱਠਵੀਂ ਦੀਆਂ 22 ਮਾਰਚ ਤੋਂ ਸ਼ੁਰੂ

ਪੀਐੱਸਈਬੀ: ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ 16 ਤੋਂ ਅਤੇ ਅੱਠਵੀਂ ਦੀਆਂ 22 ਮਾਰਚ ਤੋਂ ਸ਼ੁਰੂ

ਪੱਤਰ ਪ੍ਰੇਰਕ

ਐੱਸਏਐੱਸ ਨਗਰ (ਮੁਹਾਲੀ), 13 ਜਨਵਰੀ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਸਬੰਧੀ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ. ਮਹਿਰੋਕ ਨੇ ਦੱਸਿਆ ਕਿ ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ 16 ਤੋਂ 23 ਮਾਰਚ ਅਤੇ ਅੱਠਵੀਂ ਦੀਆਂ ਪ੍ਰੀਖਿਆਵਾਂ 22 ਮਾਰਚ ਤੋਂ 7 ਅਪਰੈਲ ਤਕ ਲਈਆਂ ਜਾਣਗੀਆਂ। ਇਹ ਪ੍ਰੀਖਿਆਵਾਂ ਵੱਖ-ਵੱਖ ਸਕੂਲਾਂ ’ਚ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ’ਚ ਸਵੇਰੇ 9 ਵਜੇ ਤੋਂ ਦੁਪਹਿਰ 12.15 ਵਜੇ ਤਕ ਕਰਵਾਈਆਂ ਜਾਣਗੀਆਂ। ਪੰਜਵੀਂ ਸ਼੍ਰੇਣੀ ਦੀਆਂ ਪ੍ਰਯੋਗੀ ਪ੍ਰੀਖਿਆਵਾਂ 24 ਤੋਂ 27 ਮਾਰਚ ਤਕ ਸਕੂਲ ਵੱਲੋਂ ਨਿਰਧਾਰਿਤ ਮਿਤੀਆਂ ਅਨੁਸਾਰ ਸਕੂਲ ਪੱਧਰ ’ਤੇ ਕਰਵਾਈਆਂ ਜਾਣਗੀਆਂ। ਇੰਜ ਹੀ ਅੱਠਵੀਂ ਸ਼੍ਰੇਣੀ ਦੀਆਂ ਪ੍ਰਯੋਗੀ ਪ੍ਰੀਖਿਆਵਾਂ 8 ਤੋਂ 19 ਅਪਰੈਲ ਤਕ ਹੋਣਗੀਆਂ। ਇਸ ਸਬੰਧੀ ਲੋੜੀਂਦੀ ਜਾਣਕਾਰੀ ਬੋਰਡ ਦੀ ਵੈੱਬਸਾਈਟ ਤੋਂ ਲਈ ਜਾ ਸਕਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All