DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

PSSSB Paper Leak Case: ਨਤੀਜੇ ਆਏ ਨੂੰ 6 ਮਹੀਨੇ ਬੀਤੇ, ਪਰ ਗਰੁੱਪ-ਬੀ ਭਰਤੀ ਦੀ ਵਿਜੀਲੈਂਸ ਜਾਂਚ ਅਜੇ ਵੀ ਲਟਕੀ

ਬਠਿੰਡਾ ਦੇ 22 ਟਾਪਰਾਂ ਅਤੇ ਪ੍ਰਸ਼ਨ ਪੱਤਰਾਂ ’ਤੇ ਫਲੂਡ ਲੱਗਣ ਕਾਰਨ ਖੜ੍ਹੇ ਹੋਏ ਸਨ ਸਵਾਲ; 1 ਲੱਖ ਨੌਜਵਾਨਾਂ ਦਾ ਭਵਿੱਖ ਦਾਅ ’ਤੇ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (SSSB) ਵੱਲੋਂ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ‘ਗਰੁੱਪ ਬੀ’ ਦੇ ਅਧਿਕਾਰੀਆਂ ਦੀ ਭਰਤੀ ਪ੍ਰੀਖਿਆ ਵਿੱਚ ਹੋਏ ਕਥਿਤ ਪੇਪਰ ਲੀਕ ਮਾਮਲੇ ਦੀ ਜਾਂਚ ਛੇ ਮਹੀਨੇ ਬੀਤ ਜਾਣ ਦੇ ਬਾਵਜੂਦ ਕਿਸੇ ਤਾਰਕਿਕ ਨਤੀਜੇ ’ਤੇ ਨਹੀਂ ਪਹੁੰਚ ਸਕੀ ਹੈ। ਬੋਰਡ ਵੱਲੋਂ ਵਿਜੀਲੈਂਸ ਬਿਊਰੋ, ਪੰਜਾਬ ਦੇ ਚੀਫ਼ ਡਾਇਰੈਕਟਰ ਨੂੰ ਸੌਂਪੀ ਗਈ ਇਹ ਹਾਈ-ਪ੍ਰੋਫਾਈਲ ਜਾਂਚ ਅਜੇ ਵੀ ਅੱਧ-ਵਿਚਕਾਰ ਲਟਕ ਰਹੀ ਹੈ, ਜਿਸ ਕਾਰਨ ਬੇਰੁਜ਼ਗਾਰ ਨੌਜਵਾਨਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ।

ਇਹ ਸਾਰਾ ਵਿਵਾਦ ਨਾਇਬ ਤਹਿਸੀਲਦਾਰ, ਜ਼ਿਲ੍ਹਾ ਖ਼ਜ਼ਾਨਾ ਅਫ਼ਸਰ, ਖ਼ਜ਼ਾਨਾ ਅਫ਼ਸਰ, ਸੀਨੀਅਰ ਸਹਾਇਕ ਅਤੇ ਸੀਨੀਅਰ ਸਹਾਇਕ-ਕਮ-ਇੰਸਪੈਕਟਰ ਵਰਗੀਆਂ 408 ਅਸਾਮੀਆਂ ਦੀ ਭਰਤੀ ਲਈ ਪਿਛਲੇ ਸਾਲ 21 ਦਸੰਬਰ ਨੂੰ ਲਈ ਗਈ ਲਿਖਤੀ ਪ੍ਰੀਖਿਆ ਨਾਲ ਜੁੜਿਆ ਹੋਇਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਵਿਜੀਲੈਂਸ ਵਿਭਾਗ ਮੁਕਤਸਰ ਦੇ ਡੀ.ਐੱਸ.ਪੀ. ਅਮਨਦੀਪ ਸਿੰਘ ਨੇ ਜਾਂਚ ਦੀ ਮੌਜੂਦਾ ਸਥਿਤੀ ਦੀ ਪੁਸ਼ਟੀ ਕਰਦਿਆਂ ਸਿਰਫ਼ ਇੰਨਾ ਹੀ ਕਿਹਾ, “ਮਾਮਲੇ ਦੀ ਪੜਤਾਲ ਅਜੇ ਚੱਲ ਰਹੀ ਹੈ।”

Advertisement

ਜ਼ਿਕਰਯੋਗ ਹੈ ਕਿ ਪ੍ਰੀਖਿਆ ਦੇਣ ਵਾਲੇ ਕਈ ਉਮੀਦਵਾਰਾਂ ਵੱਲੋਂ ਭਰਤੀ ਪ੍ਰਕਿਰਿਆ ’ਤੇ ਗੰਭੀਰ ਸਵਾਲ ਚੁੱਕੇ ਜਾਣ ਤੋਂ ਬਾਅਦ, ਬੋਰਡ ਨੇ ਇਸ ਸਾਲ ਜਨਵਰੀ ਵਿੱਚ ਵਿਜੀਲੈਂਸ ਨੂੰ ਜਾਂਚ ਲਈ ਪੱਤਰ ਲਿਖਿਆ ਸੀ। ਇਨਸਾਫ਼ ਦੀ ਮੰਗ ਕਰ ਰਹੇ ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਨੇ ਕਈ ਸਿਆਸਤਦਾਨਾਂ, ਵਿਧਾਇਕਾਂ ਅਤੇ ਉੱਚ ਅਧਿਕਾਰੀਆਂ ਦੇ ਦਰਵਾਜ਼ੇ ਖੜਕਾਏ ਸਨ। ਇਸ ਤੋਂ ਬਾਅਦ ਇਹ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਨੋਟਿਸ ਵਿੱਚ ਲਿਆਂਦਾ ਗਿਆ, ਜਿਨ੍ਹਾਂ ਨੇ ਨੌਜਵਾਨਾਂ ਨੂੰ ਨਿਰਪੱਖ ਜਾਂਚ ਦਾ ਪੂਰਾ ਭਰੋਸਾ ਦਿੱਤਾ ਸੀ।

Advertisement

ਇਸ ਪ੍ਰੀਖਿਆ ਦੌਰਾਨ ਗੜਬੜੀ ਦਾ ਸ਼ੱਕ ਉਦੋਂ ਗਹਿਰਾਇਆ ਜਦੋਂ ਬਠਿੰਡਾ ਦੇ ਇੱਕ ਪ੍ਰੀਖਿਆ ਕੇਂਦਰ ਵਿੱਚ ਉਮੀਦਵਾਰਾਂ ਨੂੰ ਵੰਡੇ ਗਏ ਪ੍ਰਸ਼ਨ ਪੱਤਰਾਂ ’ਤੇ ‘ਕਰੈਕਸ਼ਨ ਫਲੂਡ’ (ਸਫ਼ੇਦਾ) ਲੱਗਿਆ ਹੋਇਆ ਪਾਇਆ ਗਿਆ। ਉਮੀਦਵਾਰਾਂ ਨੇ ਦੋਸ਼ ਲਾਇਆ ਕਿ ਪੇਪਰ ਵੰਡਣ ਤੋਂ ਪਹਿਲਾਂ ਹੀ ਉਸ ਨਾਲ ਛੇੜਛਾੜ ਕੀਤੀ ਗਈ ਸੀ। ਵਿਵਾਦ ਉਦੋਂ ਹੋਰ ਭਖ ਗਿਆ ਜਦੋਂ ਇਸ ਸਾਲ 9 ਜਨਵਰੀ ਨੂੰ ਐਲਾਨੇ ਗਏ ਨਤੀਜਿਆਂ ਵਿੱਚ ਪਹਿਲੇ 100 ਸਫ਼ਲ ਉਮੀਦਵਾਰਾਂ ਵਿੱਚੋਂ 22 ਇਕੱਲੇ ਬਠਿੰਡਾ ਜ਼ਿਲ੍ਹੇ ਨਾਲ ਸੰਬੰਧਿਤ ਨਿਕਲੇ। ਇਸ ਸੂਚੀ ਵਿੱਚ ਇੱਕ ਵਿਆਹੁਤਾ ਜੋੜਾ, ਦੋ ਸਕੇ ਭੈਣ-ਭਰਾ ਅਤੇ ਦੋ ਚਚੇਰੇ ਭੈਣ-ਭਰਾ ਵੀ ਸ਼ਾਮਲ ਸਨ, ਜਿਸ ਨੇ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ’ਤੇ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ।

ਇਸ ਭਰਤੀ ਪ੍ਰੀਖਿਆ ਵਿੱਚ ਪੰਜਾਬ ਭਰ ਦੇ ਕਰੀਬ ਇੱਕ ਲੱਖ ਉਮੀਦਵਾਰਾਂ ਨੇ ਕਿਸਮਤ ਅਜ਼ਮਾਈ ਸੀ। ਪੀੜਤ ਨੌਜਵਾਨਾਂ ਦੀ ਮੰਗ ਹੈ ਕਿ ਇਸ ਕਥਿਤ ਘੁਟਾਲੇ ਦੀ ਜਾਂਚ ਜਲਦ ਤੋਂ ਜਲਦ ਪੂਰੀ ਕਰਕੇ ਦੋਸ਼ੀਆਂ ਨੂੰ ਬੇਨਕਾਬ ਕੀਤਾ ਜਾਵੇ ਅਤੇ ਪ੍ਰੀਖਿਆ ਦੁਬਾਰਾ ਕਰਵਾਈ ਜਾਵੇ, ਕਿਉਂਕਿ ਇਸ ਕਥਿਤ ਪੇਪਰ ਲੀਕ ਕਾਰਨ ਪੂਰੇ ਪੰਜਾਬ ਦੇ ਮਿਹਨਤੀ ਨੌਜਵਾਨਾਂ ਦਾ ਭਵਿੱਖ ਧੁੰਦਲਾ ਹੋ ਗਿਆ ਹੈ।

Advertisement
×