ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਦਸੰਬਰ
ਵਿਦਿਆਰਥੀ ਜਥੇਬੰਦੀ ਪੰਜਾਬ ਸਟੂਡੈਂਟਸ ਯੂਨੀਅਨ ਦੀ ਸੂਬਾਈ ਕਮੇਟੀ ਨੇ ਕਿਹਾ ਕਿ ਸਰਕਾਰ ਵੱਲੋਂ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਪੇਪਰ ਲੈਣ ਦਾ ਫੈ਼ਸਲਾ ਤਰਕਸੰਗਤ ਨਹੀਂ ਹੈ ਕਿਉਂਕਿ ਸਰਕਾਰੀ ਕਾਲਜਾਂ ਵਿੱਚ ਸੈਸ਼ਨ ਦੇ ਸ਼ੁਰੂ ਵਿੱਚ ਹੀ ਗੈਸਟ ਫੈਕਲਟੀ ਲੈਕਚਰਾਰਾਂ ਵੱਲੋਂ ਹੜਤਾਲ ’ਤੇ ਜਾਣ ਕਾਰਨ ਕਲਾਸਾਂ ਸਹੀ ਤਰੀਕੇ ਨਾਲ ਨਹੀਂ ਲੱਗੀਆਂ। ਪੀਐੱਸਯੂ ਦੇ ਸੂਬਾ ਪ੍ਰਧਾਨ ਰਣਵੀਰ ਸਿੰਘ ਰੰਧਾਵਾ ਜਨਰਲ ਸਕੱਤਰ ਅਮਨਦੀਪ ਸਿੰਘ ਤੇ ਪ੍ਰੈੱਸ ਸਕੱਤਰ ਮੰਗਲਜੀਤ ਪੰਡੋਰੀ ਨੇ ਕਿਹਾ ਕਿ ਕਾਲਜਾਂ ਵਿੱਚ ਵਿੱਦਿਅਕ ਸੈਸ਼ਨ ਬਹੁਤ ਪੱਛੜ ਕੇ ਸ਼ੁਰੂ ਹੋਇਆ ਹੈ ਤੇ ਪ੍ਰੋਫੈ਼ਸਰਾਂ ਦੀ ਸਰਕਾਰੀ ਭਰਤੀ ਵੀ ਹਾਲੇ ਤੱਕ ਨਹੀਂ ਕੀਤੀ ਗਈ ਹੈ। ਯੂਨੀਅਨ ਨੇ ਮੰਗ ਕੀਤੀ ਹੈ ਕਿ ਪੇਪਰ ਲੈਣ ਤੋਂ ਪਹਿਲਾਂ ਘੱਟੋ-ਘੱਟ ਇੱਕ ਮਹੀਨਾ ਕਲਾਸਾਂ ਲਗਾਈਆਂ ਜਾਣ। ਉਸ ਤੋਂ ਬਾਅਦ ਹੀ ਇਮਤਿਹਾਨ ਲਏ ਜਾਣ।