DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

PU Senate Poll 2026: ਸੈਨੇਟ ਚੋਣਾਂ ਨਾਲ ਗਰਮਾਇਆ ਸਿਆਸੀ ਮਾਹੌਲ;ਪੋਲਿੰਗ ਬੂਥਾਂ ’ਤੇ ਲੱਗੀਆਂ ਰੌਣਕਾਂ

ਡਾ. ਸੁਖਦੇਵ ਸਿੰਘ ਸਿਰਸਾ ਤੇ ਡਾ. ਨਰੇਸ਼ ਗੌੜ ਦੇ ਪੋਲਿੰਗ ਬੂਥਾਂ ’ਤੇ ਵੋਟਰਾਂ ਦਾ ਭਾਰੀ ਇਕੱਠ

  • fb
  • twitter
  • whatsapp
  • whatsapp
featured-img featured-img
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਨੂੰ ਲੈ ਕੇ ਬਠਿੰਡਾ ਵਿੱਚ ਸਰਗਰਮੀਆਂ ਤੇਜ਼। ਫੋਟੋ; ਮਨੋਜ ਸ਼ਰਮਾ
Advertisement

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਨੂੰ ਲੈ ਕੇ ਬਠਿੰਡਾ ਵਿੱਚ ਸਰਗਰਮੀਆਂ ਤੇਜ਼ ਰਹੀਆਂ। ਸੈਨੇਟ ਚੋਣਾਂ ਲਈ ਸ਼ਹਿਰ ਵਿੱਚ ਬਣਾਏ ਗਏ ਪੋਲਿੰਗ ਬੂਥਾਂ ’ਤੇ ਸਵੇਰ ਤੋਂ ਹੀ ਵੋਟਰਾਂ ਦੀ ਆਮਦ ਜਾਰੀ ਰਹੀ। ਖ਼ਾਸ ਕਰਕੇ ਡਾ. ਸੁਖਦੇਵ ਸਿੰਘ ਸਿਰਸਾ ਅਤੇ ਡਾ. ਨਰੇਸ਼ ਗੌੜ ਦੇ ਪੋਲਿੰਗ ਬੂਥਾਂ ’ਤੇ ਭਾਰੀ ਰੌਣਕ ਦੇਖਣ ਨੂੰ ਮਿਲੀ।

ਚੋਣਾਂ ਵਿੱਚ ਹਿੱਸਾ ਲੈਣ ਵਾਲੇ ਵੋਟਰਾਂ ਵਿੱਚ ਸੈਨੇਟ ਦੇ ਮੈਂਬਰਾਂ ਦੀ ਚੋਣ ਨੂੰ ਲੈ ਕੇ ਉਤਸ਼ਾਹ ਦੇਖਿਆ ਗਿਆ। ਵੋਟਰ ਆਪਣੇ ਹੱਕ ਦੀ ਵਰਤੋਂ ਕਰਨ ਲਈ ਪੋਲਿੰਗ ਬੂਥਾਂ ’ਤੇ ਪਹੁੰਚੇ। ਇਸ ਦੌਰਾਨ ਵੱਖ-ਵੱਖ ਉਮੀਦਵਾਰਾਂ ਦੇ ਸਮਰਥਕ ਵੀ ਆਪੋ-ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਸਰਗਰਮ ਨਜ਼ਰ ਆਏ।

Advertisement

ਪੋਲਿੰਗ ਬੂਥਾਂ ਦੇ ਆਲੇ-ਦੁਆਲੇ ਦਿਨ ਭਰ ਚੋਣਾਂ ਨਾਲ ਸਬੰਧਤ ਗਤੀਵਿਧੀਆਂ ਜਾਰੀ ਰਹੀਆਂ। ਵੋਟਰਾਂ ਨਾਲ ਮੁਲਾਕਾਤਾਂ ਅਤੇ ਉਨ੍ਹਾਂ ਨੂੰ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਦਾ ਸਿਲਸਿਲਾ ਵੀ ਚੱਲਦਾ ਰਿਹਾ। ਬਠਿੰਡਾ ਵਿੱਚ ਸੈਨੇਟ ਚੋਣਾਂ ਲਈ ਦਿਖਾਈ ਦੇ ਰਹੀ ਸਰਗਰਮੀ ਤੋਂ ਸਪੱਸ਼ਟ ਸੀ ਕਿ ਇਨ੍ਹਾਂ ਚੋਣਾਂ ਨੂੰ ਲੈ ਕੇ ਵੋਟਰਾਂ ਵਿੱਚ ਕਾਫ਼ੀ ਦਿਲਚਸਪੀ ਬਣੀ ਹੋਈ ਹੈ।

Advertisement

Advertisement
×