ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 23 ਅਗਸਤ
ਥਾਣਾ ਮਟੌਰ ਦੇ ਐੱਸਐੱਚਓ ਇੰਸਪੈਕਟਰ ਰਾਜੀਵ ਕੁਮਾਰ ਅਤੇ ਫੇਜ਼-1 ਥਾਣੇ ਦੇ ਦਰਜਨ ਮੁਲਾਜ਼ਮਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਇਨ੍ਹਾਂ ਦੋਵੇਂ ਥਾਣਿਆਂ ਵਿੱਚ ਸਾਵਧਾਨੀ ਵਜੋਂ ਅਗਲੇ ਹੁਕਮਾਂ ਤੱਕ ਪਬਲਿਕ ਡੀਲਿੰਗ ਬੰਦ ਕਰ ਦਿੱਤੀ ਗਈ ਹੈ। ਇਸ ਸਬੰਧੀ ਥਾਣਿਆਂ ਦੇ ਨੋਟਿਸ ਬੋਰਡ ਅਤੇ ਇਮਾਰਤਾਂ ਦੇ ਬਾਹਰ ਪਬਲਿਕ ਡੀਲਿੰਗ ਬੰਦ ਕਰਨ ਸਬੰਧੀ ਨੋਟਿਸ ਚਿਪਕਾਏ ਗਏ ਹਨ।ਫੇਜ਼-1 ਥਾਣਾ ਦੇ ਐੱਸਐੱਚਓ ਇੰਸਪੈਕਟਰ ਮਨਫੂਲ ਸਿੰਘ ਨੇ ਦੱਸਿਆ ਕਿ ਥਾਣੇ ਵਿੱਚ ਤਾਇਨਾਤ ਸਬ-ਇੰਸਪੈਕਟਰ ਪ੍ਰਿਤਪਾਲ ਸਿੰਘ, ਸਬ ਇੰਸਪੈਕਟਰ ਬਲਜੀਤ ਕੌਰ, ਏਐਸਆਈ ਸੁਖਵਿੰਦਰ ਸਿੰਘ ਸਮੇਤ ਦੋ ਮਹਿਲਾ ਸਿਪਾਹੀਆਂ ਸਮੇਤ ਦਰਜਨ ਪੁਲੀਸ ਕਰਮਚਾਰੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਇਸ ਮਗਰੋਂ ਉਨ੍ਹਾਂ ਸਮੇਤ ਹੋਰਨਾਂ ਮੁਲਾਜ਼ਮਾਂ ਨੂੰ ਇਕਾਂਤਵਾਸ ਵਿੱਚ ਰਹਿਣ ਲਈ ਆਖਿਆ ਗਿਆ ਹੈ।