ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਪੁਕਾਰ ਦਿਵਸ ਨਗਰ ਕੀਰਤਨ’ ਸ੍ਰੀ ਆਨੰਦਪੁਰ ਸਾਹਿਬ ਪੁੱਜਿਆ

ਨੌਵੇਂ ਪਾਤਸ਼ਾਹ ਨੇ ਧਰਮ ਦੀ ਆਜ਼ਾਦੀ ਲਈ ਸ਼ਹਾਦਤ ਦਿੱਤੀ: ਗਡ਼ਗੱਜ
ਸ੍ਰੀ ਆਨੰਦਪੁਰ ਸਾਹਿਬ ’ਚ ਪੁੱਜਿਆ ਨਗਰ ਕੀਰਤਨ।
Advertisement

ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਮਟਨ ਸਾਹਿਬ ਅਨੰਤਨਾਗ (ਸ੍ਰੀਨਗਰ) ਤੋਂ ਸ਼ੁਰੂ ਹੋਇਆ ‘ਪੁਕਾਰ ਦਿਵਸ ਨਗਰ ਕੀਰਤਨ’ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਪੁੱਜ ਕੇ ਸੰਪੂਰਨ ਹੋਇਆ। ਨਗਰ ਕੀਰਤਨ ਦਾ ਸ੍ਰੀ ਆਨੰਦਪੁਰ ਸਾਹਿਬ ਪੁੱਜਣ ’ਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਨੇ ਸਵਾਗਤ ਕੀਤਾ। ਨਗਰ ਕੀਰਤਨ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਨਗਰ ਕੀਰਤਨ ਦੀ ਸਮਾਪਤੀ ਦੀ ਅਰਦਾਸ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ। ਇਸ ਮੌਕੇ ਵੱਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰਦੁਆਰਾ ਮਟਨ ਸਾਹਿਬ ਸ੍ਰੀਨਗਰ ਤੋਂ ਸਜਾਇਆ ਨਗਰ ਕੀਰਤਨ ਪੰਡਿਤ ਕਿਰਪਾ ਰਾਮ ਦੇ ਕਸ਼ਮੀਰੀ ਪੰਡਤਾਂ ਨਾਲ ਸ੍ਰੀ ਆਨੰਦਪੁਰ ਸਾਹਿਬ ’ਚ ਗੁਰੂ ਸਾਹਿਬ ਪਾਸ ਕੀਤੀ ਪੁਕਾਰ ਨੂੰ ਸਮਰਪਿਤ ਹੈ। ਨੌਵੇਂ ਪਾਤਸ਼ਾਹ ਨੇ ਧਰਮ ਦੀ ਆਜ਼ਾਦੀ ਤੇ ਦੇਸ਼ ਦੇ ਬਹੁ-ਧਰਮੀ ਸੱਭਿਆਚਾਰ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ ਸੀ। ਉਨ੍ਹਾਂ ਦੀ ਸ਼ਹਾਦਤ ਦੇ 350 ਸਾਲਾ ਦਿਹਾੜੇ ਮੌਕੇ ਸਿੱਖ ਕੌਮ ਦੇ ਨਾਲ-ਨਾਲ ਦੂਜੇ ਧਰਮਾਂ ਦੇ ਲੋਕਾਂ ਵੱਲੋਂ ਵੀ ਉਤਸ਼ਾਹ ਨਾਲ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਜਾ ਰਹੀ ਹੈ। ਇਸ ਮੌਕੇ ਤਖ਼ਤ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਡਾ. ਦਿਲਜੀਤ ਸਿੰਘ ਭਿੰਡਰ, ਸ਼੍ੋਮਣੀ ਕਮੇਟੀ ਦੇ ਮੀਤ ਸਕੱਤਰ ਸੁਖਬੀਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਸਤਨਾਮ ਸਿੰਘ ਰਿਆੜ ਤੇ ਮੀਤ ਮੈਨੇਜਰ ਭੁਪਿੰਦਰ ਸਿੰਘ ਵੀ ਹਾਜ਼ਰ ਸਨ।

Advertisement
Advertisement
Show comments