DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਪ ਅਪਰੇਟਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਨੇੜੇ ਧਰਨਾ

ਰੋਸ ਮਾਰਚ ਦੌਰਾਨ ਪੁਲੀਸ ਨੇ ਮੁੱਖ ਮੰਤਰੀ ਦੀ ਕੋਠੀ ਵੱਲ ਜਾਣ ਤੋਂ ਰੋਕਿਅਾ

  • fb
  • twitter
  • whatsapp
  • whatsapp
featured-img featured-img
ਸੰਗਰੂਰ ਵਿੱਚ ਮੁੱਖ ਮੰਤਰੀ ਦੀ ਕੋਠੀ ਨੇੜੇ ਰੋਕੇ ਜਾਣ ’ਤੇ ਧਰਨਾ ਦਿੰਦੇ ਹੋਏ ਪੰਪ ਅਪਰੇਟਰ।
Advertisement

ਗੁਰਦੀਪ ਸਿੰਘ ਲਾਲੀ

ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਅਪਰੇਟਰਜ਼ ਐਸੋਸੀਏਸ਼ਨ ਦੀ ਅਗਵਾਈ ਹੇਠ ਇੱਥੇ ਵੱਖ-ਵੱਖ ਜ਼ਿਲ੍ਹਿਆਂ ਦੇ ਪੰਪ ਅਪਰੇਟਰਾਂ ਨੇ ਭਗਵੰਤ ਮਾਨ ਦੀ ਕੋਠੀ ਅੱਗੇ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੰਜਾਬ ਭਰ ਤੋਂ ਪੁੱਜੇ ਗ੍ਰਾਮ ਪੰਚਾਇਤਾਂ ਦੇ ਪੰਪ ਅਪਰੇਟਰ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ-7 ਦੇ ਪਟਿਆਲਾ-ਸੰਗਰੂਰ ਬਾਈਪਾਸ ਦੇ ਓਵਰਬ੍ਰਿਜ ਹੇਠ ਇਕੱਤਰ ਹੋਏ ਅਤੇ ਰੋਸ ਰੈਲੀ ਕੀਤੀ। ਪੰਪ ਅਪਰੇਟਰ ਰੋਸ ਮਾਰਚ ਕਰਦੇ ਹੋਏ ਜਿਉਂ ਹੀ ਮੁੱਖ ਮੰਤਰੀ ਦੀ ਕੋਠੀ ਵੱਲ ਵਧੇ ਤਾਂ ਪੁਲੀਸ ਨੇ ਉਨ੍ਹਾਂ ਨੂੰ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਨੇੜੇ ਰੋਕ ਲਿਆ। ਪੰਪ ਅਪਰੇਟਰਾਂ ਵੱਲੋਂ ਸੜਕ ’ਤੇ ਆਵਾਜਾਈ ਠੱਪ ਕਰ ਕੇ ਧਰਨਾ ਦਿੱਤਾ ਗਿਆ। ਪੰਪ ਅਪਰੇਟਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬੇਅੰਤ ਸਿੰਘ ਅਤੇ ਸੂਬਾ ਜਨਰਲ ਸਕੱਤਰ ਬੋਹੜ ਸਿੰਘ ਨੇ ਕਿਹਾ ਕਿ ਤਨਖਾਹਾਂ ਵਧਾਉਣ ਦੀ ਬਜਾਏ ਪੰਪ ਅਪਰੇਟਰਾਂ ਦੀ ਛਾਂਟੀ ਕਰ ਕੇ ਉਨ੍ਹਾਂ ਦਾ ਰੁਜ਼ਗਾਰ ਖੋਹਿਆ ਜਾ ਰਿਹਾ ਹੈ ਅਤੇ ਹੁਣ ਤੱਕ 72 ਪੰਪ ਅਪਰੇਟਰਾਂ ਦੀ ਛਾਂਟੀ ਕਰ ਦਿੱਤੀ ਗਈ ਹੈ, ਜਿਨ੍ਹਾਂ ਦੀ ਬਹਾਲੀ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੰਪ ਅਪਰੇਟਰਾਂ ਦੀ ਕਿਰਤ ਕਾਨੂੰਨ ਮੁਤਾਬਕ ਘੱਟ ਤੋਂ ਘੱਟ ਡੀ ਸੀ ਰੇਟ ’ਤੇ ਤਨਖਾਹ ਨਿਸ਼ਚਿਤ ਕੀਤੀ ਜਾਵੇ, ਕੰਮ ਤੋਂ ਛਾਂਟੀ ਕੀਤੇ ਗਏ ਪੰਪ ਅਪਰੇਟਰਾਂ ਨੂੰ ਮੁੜ ਬਹਾਲ ਕੀਤਾ ਜਾਵੇ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਸੋਸੀਏਸ਼ਨ ਦੀ ਕੈਬਨਿਟ ਸਬ-ਕਮੇਟੀ ਨਾਲ 6 ਮਾਰਚ ਦੀ ਮੀਟਿੰਗ ਤੈਅ ਕਰਵਾਈ ਗਈ, ਜਿਸ ਮਗਰੋਂ ਧਰਨਾ ਸਮਾਪਤ ਕੀਤਾ ਗਿਆ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਮੀਟਿੰਗ ’ਚ ਮੰਗਾਂ ਦਾ ਹੱਲ ਨਾ ਹੋਇਆ ਤਾਂ 8 ਮਾਰਚ ਨੂੰ ਮੁੜ ਸੰਘਰਸ਼ ਉਲੀਕਿਆ ਜਾਵੇਗਾ।

Advertisement

Advertisement
Advertisement
×