DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਦੀ ਆਈ ਈ ਸੀ ਮੁਹਿੰਮ ਸ਼ੁਰੂ

ਦੋ ਮਹੀਨੇ ਚੱਲਣ ਵਾਲੀ ਮੁਹਿੰਮ ਦੌਰਾਨ ਲੋਕਾਂ ਨੂੰ ਐੱਚ ਆਈ ਵੀ ਅਤੇ ਏਡਜ਼ ਬਾਰੇ ਜਾਗਰੂਕ ਕੀਤਾ ਜਾਵੇਗਾ

  • fb
  • twitter
  • whatsapp
  • whatsapp
featured-img featured-img
ਸਿਹਤ ਮੰਤਰੀ ਡਾ. ਬਲਵੀਰ ਸਿੰਘ ਜੇਤੂ ਵਿਦਿਆਰਥੀਆਂ ਨੂੰ ਐਵਾਰਡ ਦਿੰਦੇ ਹੋਏ|
Advertisement

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਦੇ ਇੰਟੈਂਸੀਫਾਈਡ ਆਈ ਈ ਸੀ (ਇਨਫਰਮੇਸ਼ਨ, ਐਜੂਕੇਸ਼ਨ ਤੇ ਕਮਿਊਨੀਕੇਸ਼ਨ) ਮੁਹਿੰਮ 3.0 ਦੇ ਸੂਬਾ ਪੱਧਰੀ ਸਮਾਗਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਅੱਜ ਤੋਂ 12 ਅਕਤੂਬਰ ਤੱਕ ਪੂਰੇ ਪੰਜਾਬ ਵਿੱਚ ਚਲਾਈ ਜਾਵੇਗੀ, ਜਿਸ ਦਾ ਉਦੇਸ਼ ਐੱਚ ਆਈ ਵੀ/ਏਡਜ਼ ਪ੍ਰਤੀ ਜਾਗਰੂਕਤਾ ਵਧਾਉਣਾ, ਸਮੇਂ ਸਿਰ ਜਾਂਚ ਤੇ ਇਲਾਜ ਲਈ ਪ੍ਰੇਰਿਤ ਕਰਨਾ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦੇਣਾ ਹੈ| ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਐੱਚ ਆਈ ਵੀ ਦੀ ਰੋਕਥਾਮ ਅਤੇ ਇਲਾਜ ਲਈ 114 ਇੰਟੀਗ੍ਰੇਟਿਡ ਕਾਊਂਸਲਿੰਗ ਤੇ ਟੈਸਟਿੰਗ ਸੈਂਟਰ, 27 ਐਂਟੀ-ਰੇਟਰੋਵਾਇਰਲ ਥੈਰੇਪੀ ਸੈਂਟਰ, 31 ਡਿਜ਼ਾਈਨੇਟਿਡ ਐੱਸ ਟੀ ਆਈ/ਆਰ ਟੀ ਆਈ ਕਲੀਨਿਕ, 71 ਟਾਰਗੇਟਿਡ ਇੰਟਰਵੈਂਸ਼ਨ ਪ੍ਰਾਜੈਕਟ, 49 ਓਰਲ ਸਬਸਟੀਚਿਊਸ਼ਨ ਥੈਰੇਪੀ ਸੈਂਟਰ, 36 ਨਸ਼ਾ ਛਡਾਊ ਕੇਂਦਰ, 15 ਰੀ-ਹੈਬਿਲੀਟੇਸ਼ਨ ਸੈਂਟਰ ਅਤੇ 548 ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟਰੀਟਮੈਂਟ ਕਲੀਨਿਕਾਂ ਰਾਹੀਂ ਮੁਫ਼ਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ| ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ 23 ਜ਼ਿਲ੍ਹਿਆਂ ਦੇ ਲਗਭਗ 2,000 ਬੱਚਿਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲਿਆ, ਜਿਨ੍ਹਾਂ ਵਿੱਚੋਂ ਜੇਤੂ ਰਹੇ ਬੱਚਿਆਂ ਨੂੰ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ| ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁਹਿੰਮ ਤਹਿਤ ਸੂਬੇ ਦੇ 12,997 ਸਕੂਲਾਂ ਅਤੇ 1,475 ਕਾਲਜਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ| ਇਸ ਤੋਂ ਇਲਾਵਾ 2,000 ਪਿੰਡਾਂ ਵਿੱਚ ਕਾਊਂਸਲਰਾਂ ਵੱਲੋਂ ਘਰ-ਘਰ ਜਾ ਕੇ ਐੱਚ ਆਈ ਵੀ/ਏਡਜ਼ ਸਬੰਧੀ ਜਾਗਰੂਕ ਕੀਤਾ ਜਾਵੇਗਾ|

ਸਮਾਗਮ ਵਿੱਚ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ, ਵਿਸ਼ੇਸ਼ ਸਕੱਤਰ ਸਾਕਸ਼ੀ ਸਾਹਨੀ, ਏ ਡੀ ਸੀ ਨਵਰੀਤ ਸੇਖੋਂ, ਵੀ ਸੀ ਡਾ. ਜਗਦੀਪ ਸਿੰਘ, ਸੁਸਾਇਟੀ ਦੇ ਐਡੀਸ਼ਨਲ ਪ੍ਰਾਜੈਕਟ ਡਾਇਰੈਕਟਰ ਡਾ. ਵਿਸ਼ਾਲ ਗਰਗ ਤੇ ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਸਮੇਤ ਹੋਰ ਅਧਿਕਾਰੀ ਮੌਜੂਦ ਸਨ|

Advertisement

Advertisement
Advertisement
×