Punjab and Haryana High Court ਦੇ ਚੀਫ ਜਸਟਿਸ ਖੁਦਕੁਸ਼ੀ ਮਾਮਲੇ ਦਾ ਨੋਟਿਸ ਲੈਣ: Partap Bajwa
ਅੰਮ੍ਰਿਤਸਰ ਵਿਚ ਵੇਅਰ ਹਾਊਸ ਕਾਰਪੋਰੇਸ਼ਨ ਦੇ ਮੈਨੇਜਰ ਦੀ ਖੁਦਕੁਸ਼ੀ ਮਾਮਲੇ ਸਬੰਧੀ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਗਗਨਦੀਪ ਸਿੰਘ ਨੇ ਖੁਦਕੁਸ਼ੀ ਤੋਂ ਪਹਿਲਾਂ...
ਅੰਮ੍ਰਿਤਸਰ ਵਿਚ ਵੇਅਰ ਹਾਊਸ ਕਾਰਪੋਰੇਸ਼ਨ ਦੇ ਮੈਨੇਜਰ ਦੀ ਖੁਦਕੁਸ਼ੀ ਮਾਮਲੇ ਸਬੰਧੀ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਗਗਨਦੀਪ ਸਿੰਘ ਨੇ ਖੁਦਕੁਸ਼ੀ ਤੋਂ ਪਹਿਲਾਂ ਮੰਤਰੀ ਦਾ ਨਾਮ ਲਿਆ। ਉਨ੍ਹਾਂ ਰਿਸ਼ਵਤ ਲੈਣ, ਟੈਂਡਰ ਵਿਚ ਹੇਰਾਫੇਰੀ, ਹਮਲਾ ਅਤੇ ਦਬਾਅ ਪਾਉਣ ਦੇ ਦੋਸ਼ ਵੀ ਲਾਏ। ਉਨ੍ਹਾਂ ਕਿਹਾ ਕਿ ਇਹ ਇੱਕ ਭ੍ਰਿਸ਼ਟਾਚਾਰ ਦਾ ਮਾਮਲਾ ਹੈ ਅਤੇ ਲਾਲਜੀਤ ਸਿੰਘ ਭੁੱਲਰ ਚਾਹੁੰਦੇ ਸਨ ਕਿ ਉਨ੍ਹਾਂ ਦੇ ਇਲਾਕੇ ਵਿੱਚ ਇੱਕ ਵੱਡਾ ਟੈਂਡਰ ਗੈਰ-ਕਾਨੂੰਨੀ ਤਰੀਕਿਆਂ ਨਾਲ ਕਿਸੇ ਹੋਰ ਨੂੰ ਦਿੱਤਾ ਜਾਵੇ। ਪ੍ਰਤਾਪ ਬਾਜਵਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਇਸ ਮਾਮਲੇ ਦਾ ਖੁਦ ਨੋਟਿਸ ਲੈਣ ਤੇ ਇਨਸਾਫ਼ ਯਕੀਨੀ ਬਣਾਉਣ ਲਈ ਕਿਹਾ।
Punjab: On the suicide of Gagandeep Singh Randhawa, District Manager of the Punjab State Warehousing Corporation, LoP Partap Singh Bajwa says, "I want to make one thing clear: this is a clear-cut case of corruption. Laljit Singh Bhullar wanted a big tender in his area to be… pic.twitter.com/xLH3UZeoHz
— IANS (@ians_india) March 21, 2026

