ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਜਨਵਰੀ
ਆਮ ਆਦਮੀ ਪਾਰਟੀ (ਆਪ) ਵੱਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਅੱਜ ਪਾਰਟੀ ਦੇ ਤਿੰਨ ਹੋਰ ਉਮੀਦਵਾਰਾਂ ਦੇ ਨਾਵਾਂ ਵਾਲੀ ਅੱਠਵੀਂ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਅਨੁਸਾਰ ਵਿਧਾਨ ਸਭਾ ਹਲਕਾ ਜਲੰਧਰ ਕੇਂਦਰੀ ਤੋਂ ਰਮਨ ਅਰੋੜਾ, ਗੁਰੂ ਹਰਸਹਾਏ ਤੋਂ ਫ਼ੌਜਾ ਸਿੰਘ ਸਰਾਰੀ ਅਤੇ ਅਬੋਹਰ ਤੋਂ ਦੀਪ ਕੰਬੋਜ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ।