ਆਤਿਸ਼ ਗੁਪਤਾ
ਚੰਡੀਗੜ੍ਹ, 26 ਦਸੰਬਰ
ਆਮ ਆਦਮੀ ਪਾਰਟੀ ਨੇ ਸਾਲ 2022 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਪਾਰਟੀ ਉਮੀਦਵਾਰਾਂ ਦੇ ਨਾਵਾਂ ਵਾਲੀ ਚੌਥੀ ਸੂਚੀ ਜਾਰੀ ਕਰ ਦਿੱਤੀ ਹੈ। ‘ਆਪ’ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਦੇ ਦਸਤਖ਼ਤਾਂ ਹੇਠ ਜਾਰੀ ਇਸ ਸੂਚੀ ਵਿੱਚ ਪਾਰਟੀ ਦੇ 15 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।‘ਆਪ’ ਵੱਲੋਂ ਜਾਰੀ ਸੂਚੀ ਅਨੁਸਾਰ ਭੁਲੱਥ ਤੋਂ ਰਣਜੀਤ ਸਿੰਘ ਰਾਣਾ, ਨਕੋਦਰ ਤੋਂ ਇੰਦਰਜੀਤ ਕੌਰ ਮਾਨ, ਮੁਕੇਰੀਆਂ ਤੋਂ ਗੁਰਧਿਆਨ ਸਿੰਘ ਮੁਲਤਾਨੀ, ਦਸੂਆ ਤੋਂ ਕਰਮਵੀਰ ਸਿੰਘ ਘੁੰਮਣ, ਉੜਮੜ ਜਸਵੀਰ ਸਿੰਘ ਰਾਜਾ ਗਿੱਲ, ਰੂਪਨਗਰ ਤੋਂ ਦਿਨੇਸ਼ ਚੱਢਾ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਲਖਬੀਰ ਸਿੰਘ ਰਾਏ, ਖੰਨਾ ਤੋਂ ਤਰੁਣਪ੍ਰੀਤ ਸਿੰਘ ਸੋਂਧ, ਰਾਏਕੋਟ ਤੋਂ ਹਾਕਮ ਸਿੰਘ ਠੇਕੇਦਾਰ, ਧਰਮਕੋਟ ਤੋਂ ਦਵਿੰਦਰ ਸਿੰਘ ਲਾਢੀ ਢੋਸ, ਫਿਰੋਜ਼ਪੁਰ ਦਿਹਾਤੀ ਤੋਂ ਆਸ਼ੂ ਬਾਂਗੜ, ਬੱਲੂਆਣਾ ਤੋਂ ਅਮਨਦੀਪ ਸਿੰਘ ‘ਗੋਲਡੀ’ ਮੁਸਾਫਿਰ, ਮਾਨਸਾ ਤੋਂ ਡਾ. ਵਿਜੈ ਸਿੰਗਲਾ, ਸੰਗਰੂਰ ਤੋਂ ਨਰਿੰਦਰ ਕੌਰ ਭਰਾਜ ਅਤੇ ਡੇਰਾਬੱਸੀ ਤੋਂ ਕੁਲਜੀਤ ਸਿੰਘ ਰੰਧਾਵਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਹਾਲਾਂਕਿ, ਪਾਰਟੀ ਦੇ ਰੂਪਨਗਰ ਤੋਂ ਮੌਜੂਦਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਇਸ ਵਾਰ ਟਿਕਟ ਨਹੀਂ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ‘ਆਪ’ ਨੇ ਚੌਥੀ ਸੂਚੀ ਤੋਂ ਬਾਅਦ ਕੁੱਲ 73 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।