ਪੰਜਾਬ ਬਚਾਓ ਮੋਰਚਾ ਦਾ ਮੁਖੀ ਗ੍ਰਿਫ਼ਤਾਰ
ਪੁਲੀਸ ਨੇ ਪੰਜਾਬ ਬਚਾਓ ਮੋਰਚਾ ਦੇ ਮੁਖੀ ਤੇਜਸਵੀ ਮਿਨਹਾਸ ਨੂੰ ਈ ਡੀ ਦਫ਼ਤਰ ਅੱਗੇ ਪ੍ਰਦਰਸ਼ਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੈਡੀਕਲ ਕਰਵਾਏ ਜਾਣ ਮਗਰੋਂ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਇਹ ਕਾਰਵਾਈ ਈ ਡੀ ਦਫ਼ਤਰ ਅੱਗੇ...
Advertisement
ਪੁਲੀਸ ਨੇ ਪੰਜਾਬ ਬਚਾਓ ਮੋਰਚਾ ਦੇ ਮੁਖੀ ਤੇਜਸਵੀ ਮਿਨਹਾਸ ਨੂੰ ਈ ਡੀ ਦਫ਼ਤਰ ਅੱਗੇ ਪ੍ਰਦਰਸ਼ਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੈਡੀਕਲ ਕਰਵਾਏ ਜਾਣ ਮਗਰੋਂ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਜਾਣਕਾਰੀ ਅਨੁਸਾਰ ਇਹ ਕਾਰਵਾਈ ਈ ਡੀ ਦਫ਼ਤਰ ਅੱਗੇ ਹੋਏ ਉਸ ਪ੍ਰਦਰਸ਼ਨ ਨਾਲ ਜੁੜੀ ਹੋਈ ਹੈ, ਜਿਸ ਵਿੱਚ ਭਾਨਾ ਸਿੱਧੂ, ਤੇਜਸਵੀ ਮਿਨਹਾਸ ਤੇ ਕੁਝ ਨਿਹੰਗ ਸਿੰਘਾਂ ਨੇ ਪਾਸਟਰ ਅੰਕੁਰ ਨਰੂਲਾ ਖ਼ਿਲਾਫ਼ ਵਿਰੋਧ ਦਰਜ ਕਰਵਾਇਆ ਸੀ। ਪ੍ਰਦਰਸ਼ਨ ਦੌਰਾਨ ਮਿਨਹਾਸ ਅਤੇ ਮਾਡਲ ਟਾਊਨ ਪੁਲੀਸ ਵਿਚਾਲੇ ਤਿੱਖੀ ਬਹਿਸ ਵੀ ਹੋਈ ਸੀ। ਪ੍ਰਦਰਸ਼ਨ ਵਿੱਚ ਤੇਜਸਵੀ ਮਿਨਹਾਸ ਨੇ ਦੋਸ਼ ਲਾਇਆ ਸੀ ਕਿ ਅੰਕੁਰ ਨਰੂਲਾ ਵੱਲੋਂ ਵਿਦੇਸ਼ਾਂ ਤੋਂ ਗ਼ਲਤ ਤਰੀਕੇ ਨਾਲ ਫੰਡਿੰਗ ਕਰਵਾਈ ਜਾ ਰਹੀ ਹੈ। ਇਸ ਦੌਰਾਨ ਮਿਨਹਾਸ ਦੀ ਪੁਲੀਸ ਨਾਲ ਬਹਿਸਬਾਜ਼ੀ ਵੀ ਹੋਈ ਸੀ, ਜਿਸ ਸਬੰਧੀ ਇਹ ਕਾਰਵਾਈ ਕੀਤੀ ਗਈ ਹੈ।
Advertisement
Advertisement
