ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੜ੍ਹਾਂ ਕਾਰਨ ਪੰਜਾਬ ਭਾਜਪਾ ਨੇ ਮੁਅੱਤਲ ਕੀਤੇ ਲੋਕ ਭਲਾਈ ਕੈਂਪ

ਪੰਜਾਬ ਭਾਜਪਾ ਨੇ ਸੂਬੇ ਵਿੱਚ ਹੜ੍ਹਾਂ ਦੇ ਗੰਭੀਰ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ‘ਭਾਜਪਾ ਦੇ ਸੇਵਾਦਾਰ ਆ ਗਏ ਤੁਹਾਡੇ ਦੁਆਰ’ ਮੁਹਿੰਮ ਤਹਿਤ ਲਗਾਏ ਜਾ ਰਹੇ ਲੋਕ ਭਲਾਈ ਕੈਂਪਾਂ ਨੂੰ ਅਸਥਾਈ ਤੌਰ ’ਤੇ ਮੁਅੱਤਲ ਕਰ ਦਿੱਤਾ ਹੈ। ਇਹ ਜਾਣਕਾਰੀ ਪੰਜਾਬ ਭਾਜਪਾ...
Advertisement
ਪੰਜਾਬ ਭਾਜਪਾ ਨੇ ਸੂਬੇ ਵਿੱਚ ਹੜ੍ਹਾਂ ਦੇ ਗੰਭੀਰ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ‘ਭਾਜਪਾ ਦੇ ਸੇਵਾਦਾਰ ਆ ਗਏ ਤੁਹਾਡੇ ਦੁਆਰ’ ਮੁਹਿੰਮ ਤਹਿਤ ਲਗਾਏ ਜਾ ਰਹੇ ਲੋਕ ਭਲਾਈ ਕੈਂਪਾਂ ਨੂੰ ਅਸਥਾਈ ਤੌਰ ’ਤੇ ਮੁਅੱਤਲ ਕਰ ਦਿੱਤਾ ਹੈ। ਇਹ ਜਾਣਕਾਰੀ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਤੀ। ਜਾਖੜ ਨੇ ਕਿਹਾ ਕਿ ਜਿਵੇਂ ਹੀ ਹੜ੍ਹਾਂ ਦੀ ਸਥਿਤੀ ਸੁਧਰ ਜਾਵੇਗੀ ਭਾਜਪਾ ਸਬੂੇ ਵਿੱਚ ਮੁੜ ਇਹ ਕੈਂਪਾਂ ਨੂੰ ਸ਼ੁਰੂ ਕਰੇਗੀ, ਜਿਸ ਤਹਿਤ ਕੇਂਦਰ ਸਰਕਾਰ ਵੱਲੋਂ ਗਰੀਬਾਂ, ਬੇਰੁਜ਼ਗਾਰਾਂ, ਕਿਸਾਨਾਂ, ਦਲਿਤਾਂ, ਔਰਤਾਂ ਅਤੇ ਨੌਜਵਾਨਾਂ ਲਈ ਚਲਾਈਆਂ ਜਾ ਰਹੀਆਂ ਜਨ ਕਲਿਆਣ ਯੋਜਨਾਵਾਂ ਨੂੰ ਸੀਐੱਸਸੀ ਦੇ ਜ਼ਰੀਏ ਕਾਨੂੰਨੀ ਢੰਗ ਨਾਲ ਹਰ ਵਰਗ ਤੱਕ ਪਹੁੰਚਾਉਣ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਹੜ੍ਹ-ਪ੍ਰਭਾਵਿਤ ਇਲਾਕਿਆਂ ਵਿੱਚ ਭਾਜਪਾ ਦੇ ਸੀਨੀਅਰ ਆਗੂ ਅਤੇ ਵਰਕਰ ਲੋਕਾਂ ਤੱਕ ਹਰ ਸੰਭਵ ਸਹਾਇਤਾ ਮੁਹੱਈਆ ਕਰਵਾ ਰਹੇ ਹਨ। ਇਸੇ ਕਾਰਨ ਲੋਕ ਭਲਾਈ ਦੇ ਇਹ ਕੈਂਪ ਕੁਝ ਸਮੇਂ ਲਈ ਮੁਅੱਤਲ ਕੀਤੇ ਗਏ ਹਨ।

 

Advertisement

 

Advertisement
Show comments