ਪੰਜਾਬ ਭਾਜਪਾ ਆਨੰਦਪੁਰ ਸਾਹਿਬ ਵਿਖੇ 19 ਨੂੰ ਕਰਵਾਏਗੀ ਵਿਸ਼ਾਲ ਕੀਰਤਨ ਦਰਬਾਰ
24 ਨਵੰਬਰ ਨੂੰ ਪੰਜਾਬ ਦੇ ਸਾਰੇ 628 ਮੰਡਲਾਂ ਵਿੱਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਏ ਜਾਣਗੇ
Advertisement
ਪੰਜਾਬ ਭਾਜਪਾ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 19 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਾਲ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਪ੍ਰਸਿੱਧ ਰਾਗੀ ਜਥੇ ਗੁਰਬਾਣੀ ਕੀਰਤਨ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਉਪਦੇਸ਼ਾਂ ਨੂੰ ਯਾਦ ਕਰਨਗੇ। ਇਸ ਤੋਂ ਬਾਅਦ 24 ਨਵੰਬਰ ਨੂੰ ਪੰਜਾਬ ਭਾਜਪਾ ਦੇ ਸਾਰੇ 628 ਮੰਡਲਾਂ ਵਿੱਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਜਾਵੇਗਾ। ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਪ੍ਰੋਗਰਾਮ ਸਿਰਫ ਧਾਰਮਿਕ ਸ਼ਰਧਾ ਦਾ ਪ੍ਰਗਟਾਵਾ ਹੀ ਨਹੀਂ, ਸਗੋਂ ਏਕਤਾ, ਬਲਿਦਾਨ ਅਤੇ ਸੱਚਾਈ ਦੇ ਗੁਰਮਤ ਸੁਨੇਹੇ ਨੂੰ ਸਾਂਝਾ ਕਰਨ ਦਾ ਮੌਕਾ ਹੈ।
Advertisement
Advertisement
×

